ਚੋਣਾਂ ਦੇ ਕੰਮਾਂ ਸਬੰਧੀ ਸਮੂਹ ਰਿਟਰਨਿੰਗ ਅਫ਼ਸਰਾਂ ਨਾਲ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ

ISHA
ਚੋਣਾਂ ਦੇ ਕੰਮਾਂ ਸਬੰਧੀ ਸਮੂਹ ਰਿਟਰਨਿੰਗ ਅਫ਼ਸਰਾਂ ਨਾਲ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਐਸ ਏ ਐਸ ਨਗਰ 27 ਨਵੰਬਰ 2021
ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਐਸ.ਏ.ਐਸ ਨਗਰ ਈਸ਼ਾ ਕਾਲੀਆਂ ਦੀ ਪ੍ਰਧਾਨਗੀ ਹੇਠ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਫ਼ਸਰਾਂ ਨਾਲ ਚੋਣਾਂ ਸਬੰਧੀ ਕੰਮਾਂ ਦਾ ਜਾਇਜ਼ਾ ਲਿਆ ਗਿਆ ਅਤੇ ਹਦਾਇਤ ਕੀਤੀ ਕਿ ਚੋਣਾਂ ਲਈ ਟੀਮਾਂ ਦਾ ਗਠਨ ਕਰਕੇ ਉਹਨਾਂ ਨੂੰ ਟ੍ਰੇਨਿੰਗ ਦਿੱਤੀ ਜਾਵੇ ਅਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸੁਧਾਈ ਦੌਰਨਾ ਜਿਹਨਾਂ ਦੀ ਉਮਰ ਮਿਤੀ 01.01.2022 ਨੂੰ 18 ਸਾਲ ਹੋ ਰਹੀ ਹੈ, ਉਹ ਆਪਣੀ ਵੋਟ ਫਾਰਮ ਨੰ. 6 ਰਾਹੀ ਬਣਾਈ ਜਾਵੇ ਅਤੇ ਫਾਰਮਾਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾਵੇ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਫਾਰਮ 30 ਨਵੰਬਰ 2021 ਤੱਕ ਹੀ ਭਰੇ ਜਾਣਗੇ। ਇਸ ਲਈ ਵੱਧ ਤੋਂ ਵੱਧ ਵੋਟਾਂ ਬਣਵਾਈਆਂ ਜਾਣ ਕੋਈ ਵੀ ਵੋਟਰ ਵੋਟ ਬਣਾਉਣ ਤੋਂ ਵਾਝਾ ਨਾ ਰਹਿ ਜਾਵੇ ।

ਹੋਰ ਪੜ੍ਹੋ :-ਨੋਜਵਾਨ ਯੋਗ ਵੋਟਰਾਂ ਲਈ ਵੋਟ ਬਣਾਉਣ ਦਾ ਸੁਨਹਿਰੀ ਮੌਕਾ-ਤੁਲੀ
ਇਹ ਫਾਰਮ ਭਾਰਤ ਚੋਣ ਕਮਿਸ਼ਨ ਦੀ ਵੈਭਸਾਈਟ NVSP.in ਅਤੇ ਮੋਬਾਇਲ ਐਪ Voterhelpline App ਤੇ ਭਰੇ ਜਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰ. 1950 ਤੇ ਸਪੰਰਕ ਕੀਤਾ ਜਾ ਸਕਦੇ ਹੈ।