ਕੋਰੋਨਾ ਮਹਾਮਾਰੀ ਦੌਰਾਨ ਸਫਾਈ ਸੇਵਾਵਾਂ ਹੋਈਆਂ ਠੱਪ, ਸਰਕਾਰ ਗੰਭੀਰ ਨਹੀਂ: ਆਪ

LoP Saravjit Kaur Manuke

ਸਰਕਾਰ ਦੀ ਬੇਰੁਖ਼ੀ ਕਾਰਨ ਸਹਿਰਾਂ ਵਿੱਚ ਸਫਾਈ ਕਰਮਚਾਰੀਆ ਨੇ ਕੂੜਾ ਚੁਕਣਾ ਬੰਦ ਕੀਤਾ, ਬਿਮਾਰੀਆਂ ਫੈਲਣ ਦਾ ਬਣਿਆ ਖਤਰਾ

ਬਾਜਾਰਾਂ ਅਤੇ ਹਸਪਤਾਲਾਂ ਨੇੜੇ ਇੱਕਠੇ ਹੋਏ ਕੂੜੇ ਦੇ ਢੇਰ

ਕੈਪਟਨ ਸਰਕਾਰ ਵੱਲੋਂ ਸਫਾਈ ਸੇਵਕ ਯੂਨੀਅਨ ਦੀਆਂ ਮੰਗਾਂ ਨਾ ਮੰਨੇ ਜਾਣ ਦੀ ਸਜਾ ਭੁਗਤ ਰਹੀ ਹੈ ਆਮ ਜਨਤਾ

ਚੰਡੀਗੜ੍ਹ, 21 ਮਈ , 2021
ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਰ ਦੀ ਜਿੱਦ ਕਾਰਨ ਪੰਜਾਬ ਵਿੱਚ ਕੋਰੋਨਾ ਮਹਾਮਾਰੀ ਦੌਰਾਨ ਸਾਫ ਸਫਾਈ ਸੇਵਾਵਾਂ ਠੱਪ ਹੋ ਕੇ ਰਹਿ ਗਈਆਂ ਹਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਨ ਕੇ ਹੜਤਾਲ ਖਤਮ ਕਰਵਾਈ ਜਾਵੇ।
ਸੁਕਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਮਿਊਂਸੀਪਲ ਮੁਲਾਜਮ ਐਕਸਨ ਕਮੇਟੀ ਪੰਜਾਬ ਦੇ ਸੱਦੇ ‘ਤੇ ਸਫਾਈ ਕਰਮਚਾਰੀਆਂ ਨੇ ਸਰਕਾਰ ਕੋਲੋਂ ਆਪਣੀਆਂ ਮੰਗਾਂ ਲਾਗੂ ਕਰਾਉਣ ਲਈ ਹੜਤਾਲ ਕੀਤੀ ਹੋਈ ਹੈ। ਪੰਜਾਬ ਦੇ ਕਈ ਸਹਿਰਾਂ ਵਿੱਚ ਸਫਾਈ ਕਰਮਚਾਰੀਆਂ ਨੇ ਸਾਫ ਸਫਾਈ ਦਾ ਕੰਮ ਕਰਨਾ ਅਤੇ ਕੂੜਾ ਚੁਕਣਾ ਬੰਦ ਕਰ ਦਿੱਤਾ ਹੈ ਅਤੇ ਬਾਜਾਰਾਂ ਤੇ ਹਸਪਤਾਲਾਂ ਨੇੜੇ ਕੂੜੇ ਦੇ ਢੇਰ ਲੱਗ ਗਏ ਹਨ। ਜਿਸ ਕਾਰਨ ਕੋਰੋਨਾ ਕਾਲ ‘ਚ ਕਈ ਹੋਰ ਬਿਮਾਰੀਆਂ ਫੈਲਣ ਦਾ ਖਤਰਾ ਬਣ ਗਿਆ ਹੈ।
ਬੀਬਾ ਮਾਣੂੰਕੇ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਪੰਜਾਬ ਦੇ ਲੋਕਾਂ ਦੀ ਜਾਨ ਨੂੰ ਪਹਿਲਾਂ ਹੀ ਖਤਰਾ ਬਣਿਆ ਹੋਇਆ ਹੈ, ਪਰ ਹੁਣ ਸਾਫ ਸਫਾਈ ਦੀ ਵਿਵਸਥਾ ਠੱਪ ਹੋਣ ਕਾਰਨ ਮਹਾਮਾਰੀ ਦਾ ਖਤਰਾ ਹੋਰ ਜਅਿਾਦਾ ਵੱਧ ਗਿਆ ਹੈ। ਸਹਿਰਾਂ ਦੇ ਬਾਜਾਰਾਂ ਵਿੱਚ ਅਤੇ ਹਸਪਤਾਲਾਂ ਨੇੜੇ ਗੰਦਗੀ ਦੇ ਢੇਰਾਂ ਨੇ ਲੋਕਾਂ ਦਾ ਸਾਹ ਲੈਣਾ ਔਖਾ ਕਰ ਦਿੱਤਾ ਹੈ।
ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਦੋਸ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨਾ ਤਾਂ ਆਮ ਲੋਕਾਂ ਦੇ ਜੀਵਨ ਦੀ ਸੁਰੱਖਿਆ ਵੱਲ ਧਿਆਨ ਦੇ ਰਹੀ ਹੈ ਅਤੇ ਨਾ ਹੀ ਸੂਬੇ ਦੇ ਮੁਲਾਜਮਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਕਾਰਵਾਈ ਕਰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਵੱਖ ਵੱਖ ਸਰਕਾਰੀ ਵਿਭਾਗਾਂ ਅਤੇ ਅਦਾਰਿਆਂ ਦੇ ਮੁਲਾਜਮ ਆਪਣੀਆਂ ਮੰਗਾਂ ਮੰਨਵਾਉਣ ਲਈ ਸੰਘਰਸ ਕਰ ਰਹੇ ਹਨ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਮੰਤਰੀ ਤੇ ਵਿਧਾਇਕ ਆਪੋ ਆਪਣੀ ਕੁਰਸੀ ਬਚਾਉਣ ਲਈ ਲੜ ਰਹੇ ਹਨ। ਕੈਪਟਨ ਸਰਕਾਰ ਵੱਲੋਂ ਸਫਾਈ ਸੇਵਕ ਯੂਨੀਅਨ ਦੀਆਂ ਮੰਗਾਂ ਨਾ ਮੰਨੇ ਜਾਣ ਦੀ ਸਜਾ ਪੰਜਾਬ ਦੀ ਆਮ ਜਨਤਾ ਭੁਗਤ ਰਹੀ ਹੈ।
ਬੀਬਾ ਮਾਣੂੰਕੇ ਨੇ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਸਫਾਈ ਕਰਚਮਾਰੀਆਂ ਦੀਆਂ ਮੰਗਾਂ ਪ੍ਰਵਾਨ ਕਰਕੇ ਲਾਗੂ ਕਰੇ ਤਾਂ ਜੋ ਸਫਾਈ ਕਰਮਚਾਰੀ ਆਪਣੀ ਹੜਤਾਲ ਖਤਮ ਕਰ ਦੇਣ ਅਤੇ ਪੰਜਾਬ ਦੇ ਸਹਿਰਾਂ ਵਿੱਚ ਸਾਫ ਸਫਾਈ ਰੱਖੀ ਜਾ ਸਕੇ।