ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਦੇ ਪ੍ਰੀਖਿਆਂ ਕੇਂਦਰਾਂ ਨੇੜੇ ਧਾਰਾ 144 ਲਾਗੂ

Sorry, this news is not available in your requested language. Please see here.

ਰੂਪਨਗਰ, 25 ਮਾਰਚ: ਜਿਲ੍ਹਾ ਮੈਜਿਸਟ੍ਰੇਟ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਮੈਰੀਟੋਰੀਅਸ ਸਕੂਲਾਂ ਵਿੱਚ ਨੌਵੀਂ, ਗਿਆਰਵੀ ਅਤੇ ਬਾਰਵੀਂ ਸ਼੍ਰੇਣੀ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ 29 ਮਈ ਨੂੰ ਬਾ. ਦੁਪਹਿਰ 2 ਤੋਂ 4 ਵਜੇ ਤੱਕ ਸੁਚੱਜੇ ਸੰਚਾਲਣ ਲਈ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਗਾਉਣ ਦੀ ਦੇ ਹੁਕਮ ਜਾਰੀ ਕੀਤਾ ਹੈ ਤਾਂ ਜੋ ਪਰੀਖਿਆਂ ਕੇਂਦਰਾਂ ਦੇ ਨੇੜੇ ਵਿਦਿਆਰਥੀਆਂ ਦੇ ਮਾਤਾ-ਪਿਤਾ, ਰਿਸ਼ਤੇਦਾਰ, ਮਿੱਤਰ ਆਦਿ ਇੱਕਠੇ ਨਾ ਹੋ ਸਕਣ।

ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜੀਸਟ੍ਰੇਟ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਕਿਸੇ ਵੀ ਕਿਸਮ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ ,ਪਰੀਖਿਆਵਾਂ ਦੀ ਪਵਿੱਤਰਤਾ ਭੰਗ ਨਾ ਹੋਵੇ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਰੀਟੋਰੀਅਸ ਸਕੂਲਾਂ ਵਿੱਚ ਨੌਵੀਂ, ਗਿਆਰਵੀ ਅਤੇ ਬਾਰਵੀਂ ਸ਼੍ਰੇਣੀ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਬੋਰਡ ਵੱਲੋਂ ਸਥਾਪਿਤ ਕੀਤੇ ਪਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਹ ਪ੍ਰੀਖਿਆ ਬਹੁਤ ਹੀ ਅਹਿਮ ਅਤੇ ਸੰਵੇਦਨਸ਼ੀਲ ਹੈ, ਇਨ੍ਹਾਂ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਿਰਵਿਘਨ/ਨਕਲ ਰਹਿਤ ਕਰਵਾਉਣ ਲਈ ਵਚਨ-ਬੱਧ ਹੈ।

ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਵਲੋਂ ਕੋਵਿਡ-19 ਮਹਾਂਮਾਰੀ ਕਾਰਨ ਥਰਮਲ ਸਕੈਨਿੰਗ, ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਦਿਆਂ ਪਰੀਖਿਆਂ ਕੇਂਦਰਾਂ ਵਿੱਚ ਪਰੀਖਿਆਰਥੀ ਬਿਠਾਏ ਜਾਣ। ਸੈਨੇਟਾਈਜ਼ੇਸ਼ਨ ਲਈ ਪਰੀਖਿਆ ਕੇਂਦਰਾਂ ਨੂੰ ਜਰੂਰੀ ਹਦਾਇਤਾਂ ਜਾਰੀ ਕੀਤੀਆਂ ਜਾਣ ਅਤੇ ਕਰੋਨਾ ਵਾਇਰਸ ਤੋਂ ਬਚਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ।

ਜ਼ਿਲ੍ਹਾ ਮੈਜੀਸਟਰੇਟ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 29 ਮਈ ਨੂੰ ਦੁਪਹਿਰ 2 ਤੋਂ 4 ਵਜੇ ਤੱਕ ਕਰਵਾਈ ਜਾ ਰਹੀ ਪ੍ਰੀਖਿਆ ਦੌਰਾਨ ਬੋਰਡ ਵੱਲੋਂ ਸਥਾਪਤ ਕੀਤੇ ਗਏ ਜ਼ਿਲ੍ਹਾ ਰੂਪਨਗਰ ਦੇ ਸਮੁੱਚੇ ਪਰੀਖਿਆਂ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਪਾਬੰਦੀ ਇਨ੍ਹਾਂ ਸਕੂਲਾਂ ਦੇ ਟੀਚਰਾਂ/ਸਟਾਫ ਤੇ ਲਾਗੂ ਨਹੀਂ ਹੋਵੇਗੀ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ ਤੇ ਲਾਗੂ ਹੋਵੇਗੀ, ਜਿਨ੍ਹਾਂ ਦੀ ਪਰੀਖਿਆ ਸੈਂਟਰ ਇਨ੍ਹਾਂ ਸਕੂਲਾਂ ਵਿੱਚ ਬਣਿਆ ਹੋਇਆ ਹੈ।

 

ਹੋਰ ਪੜ੍ਹੋ :-  ਵਧੀਕ ਡਿਪਟੀ ਕਮਿਸ਼ਨਰ ਡਾ ਅਮਨਦੀਪ ਕੋਰ ਨੇ ਗੁਰਦਾਸਪੁਰ ਸ਼ਹਿਰ ਅੰਦਰ ਤੜਕਸਾਰ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ