ਪਿੰਡਾਂ ਵਿਚ ਪੀਣ ਲਈ ਸਾਫ ਪਾਣੀ ਤੇ ਗੰਦੇ ਪਾਣੀ ਦੀ ਨਿਕਾਸੀ ਦਾ ਹੋਵੇਗਾ ਪੱਕਾ ਪ੍ਰਬੰਧ-ਧਾਲੀਵਾਲ

ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਪਰਦਾ ਹਟਾਉਂਦੇ ਸ. ਕੁਲਦੀਪ ਸਿੰਘ ਧਾਲੀਵਾਲ।
ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਪਰਦਾ ਹਟਾਉਂਦੇ ਸ. ਕੁਲਦੀਪ ਸਿੰਘ ਧਾਲੀਵਾਲ।

Sorry, this news is not available in your requested language. Please see here.

ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣਾ ਸਾਡੀ ਪਾਰਟੀ ਦੀ ਤਮੰਨਾ
ਪਿੰਡਾਂ ਦੇ ਵਿਕਾਸ ਮੇਰੀ ਪਹਿਲੀ ਤਰਜੀਹ-ਧਾਲੀਵਾਲ

ਅੰਮ੍ਰਿਤਸਰ, 23 ਮਾਰਚ 2022

ਕੈਬਨਿਟ ਮੰਤਰੀ ਦਾ ਅਹੁਦਾ ਸੰਭਾਲਣ ਮਗਰੋਂ ਪਹਿਲੀ ਵਾਰ ਗੁਰੂ ਨਗਰੀ ਪੁੱਜੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਪੰਜਾਬ ਪਿੰਡਾਂ ਵਿਚ ਵੱਸਦਾ ਹੈ ਅਤੇ ਸਾਡੀ 70 ਫੀਸਦੀ ਤੋਂ ਵੱਧ ਵਸੋਂ ਪਿੰਡਾਂ ਵਿਚ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਮੈਨੂੰ ਪੰਚਾਇਤ ਤੇ ਪੇਂਡੂ ਵਿਕਾਸ ਮੰਤਰੀ ਦੇ ਰੂਪ ਵਿਚ ਵੱਡੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਮੇਰੀ ਕੋਸ਼ਿਸ਼ ਹੋਵੇਗੀ ਕਿ ਮੈਂ ਉਨ ਦੀਆਂ ਆਸਾਂ-ਉਮੀਦਾਂ ਉਤੇ ਖਰਾ ਉਤਰ ਸਕਾਂ।

ਹੋਰ ਪੜ੍ਹੋ :-ਬਗੀਚੀ ਲਗਾਉਣ ਅਤੇ ਬਾਗਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਗਰੂਕਤਾ ਕੈਂਪ ਲਗਾਈਆ ਗਿਆ।

ਉਨਾਂ ਕਿਹਾ ਕਿ ਇਸ ਵੇਲੇ ਪਿੰਡਾਂ ਵਿਚ ਸਾਫ-ਸੁਥਰਾ ਪੀਣ ਵਾਲਾ ਪਾਣੀ ਪੁੱਜਦਾ ਕਰਨਾ ਤੇ ਗੰਦੇ ਪਾਣੀ ਦੀ ਨਿਕਾਸੀ ਦੇ ਪੁਖਤਾ ਪ੍ਰਬੰਧ ਕਰਨੇ ਵੱਡੀਆਂ ਲੋੜਾਂ ਹਨ ਅਤੇ ਇਨਾਂ ਕੰਮਾਂ ਨੂੰ ਤਰਜੀਹੀ ਅਧਾਰ ਉਤੇ ਕੀਤਾ ਜਾਵੇਗਾ। ਸ. ਧਾਲੀਵਾਲ ਨੇ ਕਿਹਾ ਕਿ ਕੱਲ ਮੰਤਰੀ ਦਾ ਅਹੁਦਾ ਸੰਭਾਲ ਲੈਣ ਦੇ ਨਾਲ ਹੀ ਮੈਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਧਾਲੀਵਾਲਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲਡੀ ਸੀ ਪੀ ਸ. ਭੰਡਾਲਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੂਧਲ ਤੇ ਹੋਰ ਅਧਿਕਾਰੀਆਂ ਨੇ ਉਨਾਂ ਨੂੰ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਚ ਜੀ ਆਇਆਂ ਕਿਹਾ। ਇਸ ਮੌਕੇ ਪੁਲਿਸ ਬਲਾਂ ਨੇ ਸਲਾਮੀ ਦੇ ਕੇ ਰਸਮੀ ਤੌਰ ਤੇ ਉਨਾਂ ਦਾ  ਸਵਾਗਤ ਕੀਤਾ। ਸ. ਧਾਲੀਵਾਲ ਨੇ ਇਸ ਮੌਕੇ ਪੇਂਡੂ ਵਿਕਾਸ ਵਿਭਾਗ ਵੱਲੋਂ ਜਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਚ ਸਥਾਪਿਤ ਕੀਤੇ ਗਏ ਸ. ਭਗਤ ਸਿੰਘ ਦੇ ਬੁੱਤ ਤੋਂ ਪਰਦਾ ਹਟਾ ਕੇ ਇਸ ਨੂੰ ਲੋਕ ਸਮਰਪਿਤ ਕੀਤਾ ਗਿਆ।

ਉਨਾਂ ਸ਼ਹੀਦ ਭਗਤ ਸਿੰਘ ਨੂੰ ਫੁੱਲ ਅਰਪਿਤ ਕਰਕੇ ਸਰਧਾਂਜਲੀ ਭੇਟ ਕੀਤੀ। ਸ. ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇੱਛਾ ਹੈ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦੇ ਸਮਾਜਿਕ ਬਰਾਬਰੀ ਵਾਲਾ ਸਮਾਜ ਸਿਰਜਿਆ ਜਾਵੇ। ਉਨਾਂ ਕਿਹਾ ਕਿ ਇਸ ਲਈ ਜਿੱਥੇ ਮੁੱਖ ਮੰਤਰੀ ਨੇ ਖ਼ੁਦ ਆਪਣਾ ਅਹੁਦਾ ਖਟਕੜ ਕਲਾਂ ਜਾ ਕੇ ਸੰਭਾਲਿਆ ਹੈਉਥੇ ਸਾਰੇ ਵਿਧਾਇਕ ਸਾਹਿਬਾਨ ਨੂੰ ਸੰਦੇਸ਼ ਦਿੱਤਾ ਹੈ ਕਿ ਸ. ਭਗਤ ਸਿੰਘ ਦੀ ਸੋਚ ਉਤੇ ਪਹਿਰਾ ਦਿੱਤਾ ਜਾਵੇ ਅਤੇ ਇਸ ਲਈ ਲਗਾਤਾਰ ਦਿਨ ਰਾਤ ਕੰਮ ਕੀਤਾ ਜਾਵੇ। ਸ. ਧਾਲੀਵਾਲ ਨੇ ਪੰਜਾਬ ਦੇ ਲੋਕਾਂ ਤੋਂ ਇਸ ਆਸ਼ੇ ਦੇ ਪੂਰਤੀ ਲਈ ਸਹਿਯੋਗ ਦੀ ਮੰਗ ਵੀ ਕੀਤੀ। ਇਸ ਮੌਕੇ ਬਿਜਲੀ ਬੋਰਡੇ ਦੇ ਸੀਨੀਅਰ ਅਧਿਕਾਰੀ ਸ. ਗੁਰਸ਼ਰਨ ਸਿੰਘ ਖਹਿਰਾਪ੍ਰਧਾਨ ਬਲਦੇਵ ਬੱਬੂ ਚੇਤਨਪੁਰਾਵਿਸਥਾਰ ਅਫਸਰ ਸ. ਪ੍ਰਭਦੀਪ ਸਿੰਘ ਚੇਤਨਪੁਰਾਪ੍ਰੋ. ਗੁਰਵਿੰੰਦਰ ਸਿੰਘ ਮੰਮਣਕੇ ਅਤੇ ਹੋੋਰ ਸਖਸ਼ੀਅਤਾਂ ਵੀ ਹਾਜ਼ਰ ਸਨ।

ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਪਰਦਾ ਹਟਾਉਂਦੇ ਸ. ਕੁਲਦੀਪ ਸਿੰਘ ਧਾਲੀਵਾਲ।