ਸ. ਸੁਖਬੀਰ ਸਿੰਘ ਬਾਦਲ ਨੇ ਬੀਬੀ ਜਸਦੀਪ ਕੌਰ ਨੂੰ ਵਿਧਾਨ ਸਭਾ ਹਲਕਾ ਖੰਨਾਂ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ

SUKHBIR SINGH BADAL
ਸ. ਸੁਖਬੀਰ ਸਿੰਘ ਬਾਦਲ ਨੇ ਬੀਬੀ ਜਸਦੀਪ ਕੌਰ ਨੂੰ ਵਿਧਾਨ ਸਭਾ ਹਲਕਾ ਖੰਨਾਂ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਚੰਡੀਗੜ੍ਹ 27 ਅਕਤੂਬਰ 2021

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਵਿਧਾਨ ਸਭਾ ਚੋਣਾਂ ਸਬੰਧੀ ਵਿਧਾਨ ਸਭਾ ਹਲਕਾ ਖੰਨਾਂ ਤੋਂ ਬੀਬੀ ਜਸਦੀਪ ਕੌਰ ਪਤਨੀ ਸ. ਯਾਦਵਿੰਦਰ ਸਿੰਘ ਯਾਦੂ ਨੂੰ ਉਮੀਦਵਾਰ ਐਲਾਨ ਦਿੱਤਾ। ਸ. ਯਾਦਵਿੰਦਰ ਸਿੰਘ ਯਾਦੂ ਪਾਰਟੀ ਦੇ ਸੀਨੀਅਰ ਆਗੂ ਹਨ ਅਤੇ ਬੀਬੀ ਜਸਦੀਪ ਕੌਰ ਜੋ ਕਿ ਚੰਗੇ ਪੜੇ ਲਿਖੇ ਹਨ ਅਤੇ ਇਸ ਸਮੇ ਲਗਾਤਾਰ ਦੂਜੀ ਵਾਰ ਨਗਰ ਕੌਂਸਲ ਖੰਨਾਂ ਦੇ ਕੌਂਸਲਰ ਹਨ। ਇਸ ਉਮੀਦਵਾਰ ਸਮੇਤ ਸ਼੍ਰੋ੍ਰਮਣੀ ਅਕਾਲੀ ਦਲ ਨੇ ਹੁਣ ਤੱਕ ਕੁੱਲ 78 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।

ਹੋਰ ਪੜ੍ਹੋ :-ਜਿਲ੍ਹਾ ਪੱਧਰੀ ਸੁਵਿਧਾ ਕੈਂਪ ਸਰਕਾਰੀ ਪੋਲੀਟੈਕਨੀਕਲ ਕਾਲਜ ਛੇਹਰਟਾ ਵਿਖੇ ਲਗੇਗਾ-ਡਿਪਟੀ ਕਮਿਸ਼ਨਰ