ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੇ ਹੱਕ ਦੀ ਵਰਤੋਂ ਜਰੂਰ ਕਰਨੀ ਚਾਹੀਦੀ ਹੈ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ

ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੇ ਹੱਕ ਦੀ ਵਰਤੋਂ ਜਰੂਰ ਕਰਨੀ ਚਾਹੀਦੀ ਹੈ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ
ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੇ ਹੱਕ ਦੀ ਵਰਤੋਂ ਜਰੂਰ ਕਰਨੀ ਚਾਹੀਦੀ ਹੈ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ

Sorry, this news is not available in your requested language. Please see here.

ਜ਼ਿਲ੍ਹਾ ਚੋਣ ਅਫਸਰ ਵਲੋਂ ਵਿਧਾਨ ਸਭਾ ਚੋਣਾਂ ਵਿਚ ਵੱਧ ਚੜ੍ਹ ਕੇ ਭਾਗ ਲੈਣ ਦੀ ਅਪੀਲ
ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਮਨਾਇਆ

ਗੁਰਦਾਸਪੁਰ, 25 ਜਨਵਰੀ 2022

ਦੇਸ਼ ਦੀ ਆਜ਼ਾਦੀ ਤੋਂ ਬਾਅਦ ਪ੍ਰਾਪਤ ਹੋਇਆ ਵੋਟ ਦਾ ਅਧਿਕਾਰ ਸਾਡੇ ਲਈ ਬਹੁਤ ਮਾਅਨੇ ਰੱਖਦਾ ਹੈ ਅਤੇ ਵੋਟ ਦੇ ਹੱਕ ਨੂੰ ਆਪਣਾ ਫਰਜ਼ ਸਮਝਦੇ ਹੋਏ ਇਸ ਦੀ ਜਰੂਰ ਵਰਤੋਂ ਕਰਨੀ ਚਾਹੀਦੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਮੌਕੇ ਕੀਤਾ। ਅੱਜ ਮਾਣਯੋਗ ਮੁੱਖ ਚੋਣ ਅਫਸਰ, ਪੰਜਾਬ ਵਲੋਂ ਵਰਚੁਅਲ ਤੌਰ ’ਤੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ), ਮੈਡਮ ਇਨਾਯਤ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ, ਹਰਪਾਲ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸ), ਮਦਨ ਲਾਲ ਸ਼ਰਮਾ ਜਿਲਾ ਸਿੱਖਿਆ ਅਫਸਰ (ਪ), ਮਨਜਿੰਦਰ ਸਿੰਘ ਚੋਣ ਕਾਨੂੰਗੋ, ਪਿ੍ਰੰਸੀਪਲ ਰਕੇਸ ਗੁਪਤਾ, ਗੁਰਮੀਤ ਭੋਮਾ, ਪੂਰੇਵਾਲ ਜੀ, ਗਗਨਦੀਪ ਸਿੰਘ ਤੇ ਸੁਨੀਲ ਕੁਮਾਰ ਹਾਜ਼ਰ ਸਨ।

ਹੋਰ ਪੜ੍ਹੋ :-ਗਣਤੰਤਰ ਦਿਵਸ ਸਬੰਧੀ ਫੁੱਲ ਡਰੈਸ ਰਿਹਰਸਲ ਹੋਈ

ਜ਼ਿਲ੍ਹਾ ਪੱਧਰੀ ਰਾਸ਼ਟਰੀ ਸਮਾਗਮ ਦੌਰਾਨ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟ ਦੇ ਹੱਕ ਦੀ ਪ੍ਰਾਪਤੀ ਲਈ ਬਹੁਤ ਕੁਰਬਾਨੀਆਂ ਦਿੱਤੀਆਂ ਗਈਆਂ ਅਤੇ ਉਸ ਤੋਂ ਬਾਅਦ ਵੋਟ ਦਾ ਅਧਿਕਾਰ ਪ੍ਰਾਪਤ ਹੋਇਆ, ਇਸ ਲਈ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੀ ਵਰਤੋਂ ਜਰੂਰ ਕਰਨੀ ਚਾਹੀਦੀ ਹੈ। ਉਨਾਂ ਜ਼ਿਲ੍ਹੇ ਦੇ ਵੋਟਰਾਂ ਨੂੰ 20 ਫਰਵਰੀ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਭਾਰਤ ਪੂਰੀ ਦੁਨੀਆਂ ਵਿਚ ਪਹਿਲਾ ਦੇਸ਼ ਹੈ ਜਿਸਨੇ ਬਿਨਾਂ ਕਿਸੇ ਭੇਦਭਾਵ ਦੇ ਹਰੇਕ ਨਾਗਰਿਕ ਨੂੰ ਵੋਟ ਦਾ ਅਧਿਕਾਰ ਦਿੱਤਾ ਹੈ। ਲੋਕਤੰਤਰ ਦੀ ਸ਼ਕਤੀ ਨੂੰ ਪਹਿਚਾਣ ਕੇ ਵੋਟ ਦੇ ਹੱਕ ਦੀ ਜਰੂਰ ਕਰਨੀ ਚਾਹੀਦੀ ਹੈ। ਉਨਾਂ ਨੇ ਕਿਹਾ ਕਿ ਸਾਡੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੀਏ। ਉਨਾਂ ਨਵੇਂ ਬਣੇ ਨੌਜਵਾਨਾਂ ਨੂੰ ਵੋਟ ਬਣਾਉਣ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤ ਲਈ ਨੌਜਵਾਨਾਂ ਦਾ ਜਿਥੇ ਵੋਟ ਬਣਾਉਣਾ ਜਰੂਰੀ ਹੈ, ਓਥੇ ਵੋਟ ਦੇ ਹੱਕ ਦਾ ਇਸਤੇਮਾਲ ਵੀ ਬਹੁਤ ਜਰੂਰੀ ਹੈ।

ਇਸ ਮੌਕੇ ਨਵੇਂ ਬਣੇ ਵੋਟਰਾਂ ਨੂੰ ਵੋਟਰ ਆਈ ਕਾਰਡ ਦਿੱਤੇ ਗਏ ਅਤੇ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨ ਲਈ ਕੀਤੇ ਗਏ ਵਧੀਆ ਕਾਰਜ ਬਦਲੇ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਇਸ ਮੌਕੇ ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਆਡੀਓ-ਵੀਡੀਓ ਮੈਸੇਜ ਵੀ ਸੁਣਾਇਆ ਗਿਆ। ਸਮਾਗਮ ਦੌਰਾਨ ਜ਼ਿਲ੍ਹਾ ਚੋਣ ਅਫਸਰ ਵਲੋਂ ਵੋਟਰ ਪ੍ਰਣ ਦਿਵਾਇਆ ਗਿਆ ਕਿ ‘ਅਸੀਂ ਭਾਰਤ ਦੇ ਨਾਗਰਿਕ, ਲੋਕਤੰਤਰ ਵਿਚ ਵਿਸ਼ਵਾਸ ਰੱਖਦੇ ਹੋਏ ਪ੍ਰਣ ਕਰਦੇ ਹਾਂ ਕਿ ਅਸੀਂ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪ੍ਰੰਪਰਾਵਾਂ ਨੂੰ ਬਣਾਏ ਰੱਖਾਂਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਤੀਪੂਰਨ ਚੋਣ ਦੇ ਮਾਣ ਨੂੰ ਬਰਕਰਾਰ ਰੱਖਦੇ ਹੋਏ, ਨਿਡਰ ਹੋ ਕੇ ਧਰਮ, ਵਰਗ, ਜਾਤੀ, ਭਾਈਚਾਰੇ , ਭਾਸ਼ਾ ਜਾਂ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਸਾਰੀਆਂ ਚੋਣਾਂ ਵਿਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਾਂਗੇ।’