ਸੁਖਬੀਰ ਸਿੰਘ ਬਾਦਲ ਨੇ ਦਰਿਆਈ ਪਾਣੀ ਦੇ ਵੱਡੀ ਪੱਧਰ ’ਤੇ ਗੰਧਲਾ ਹੋਣ ’ਤੇ ਚਿੰਤਾ ਪ੍ਰਗਟਾਈ

SUKHBIR BADAL
Shiromani Akali Dal (SAD) president Sukhbir Singh Badal today expressed shock at the massive contamination of river waters of the State due to unchecked
ਆਪ ਸਰਕਾਰ ਦਰਿਆਈ ਪਾਣੀ ਵਿਚ ਇੰਡਸਟਰੀ ਦੀ ਰਹਿੰਦ ਖੂਹੰਦ ਸੁੱਟਣ ’ਤੇ ਰੋਕ ਲਾਵੇ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 20 ਮਈ 2022

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦਰਿਆਈ ਪਾਣੀ ਵੱਡੀ ਪੱਧਰ ’ਤੇ ਗੰਧਲੇ ਹੋਣ ’ਤੇ ਚਿੰਤਾ ਪ੍ਰਗਟ ਕੀਤੀ ਹੈ ਤੇ ਆਮ ਆਦਮੀ ਪਾਰਟੀ ਸਰਕਾਰ ਨੂੰ ਕਿਹਾ ਹੈ ਕਿ ਉਹ ਇੰਡਸਟਰੀ ਦੀ ਰਹਿੰਦ ਖੂਹੰਦ ਦਰਿਆਈ ਪਾਣੀਆਂ ਵਿਚ ਸੁੱਟਣ ਦੇ ਕ੍ਰਮ ’ਤੇ ਰੋਕ ਲਗਾਵੇ।

ਹੋਰ ਪੜ੍ਹੋ :-ਪੰਜਾਬੀ ਭਾਸ਼ਾ ਦਾ ਪ੍ਰਚਾਰ-ਪ੍ਰਸਾਰ ਲਈ ਭਾਸ਼ਾ ਵਿਭਾਗ ਗਤੀਵਿਧੀਆਂ ਚਲਾਏਗਾ: ਮੀਤ ਹੇਅਰ

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਜਿਹੀਆਂ ਵਿਆਪਕ ਰਿਪੋਰਟਾਂ ਆ ਰਹੀਆਂ ਹਨ ਕਿ ਕਾਲੇ ਰੰਗ ਦਾ ਪਾਣੀ ਹਰੀਕੇ ਹੈਡਵਰਕਸ ਤੋਂ ਨਿਕਲਦੀ ਫਿਰੋਜ਼ਪੁਰ ਫੀਡਰ ਨਹਿਰ ਵਿਚ ਸੁੱਟਿਆ ਜਾ ਰਿਹਾ ਹੈ ਜਿਸ ਕਾਰਨ ਜ਼ਿਲ੍ਹੇ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ। ਉਹਨਾਂ ਕਿਹਾ ਕਿ ਮੈਨੁੰ ਹਲਕੇ ਦੇ ਲੋਕਾਂ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਪ੍ਰਦੁਸ਼ਣ ਪਾਣੀ ਨਾ ਸਿਰਫ ਖੇਤੀਬਾੜੀ ਪੈਦਾਵਾਰ ’ਤੇ ਅਸਰ ਪਾਵੇਗਾ ਬਲਕਿ ਇਸ ਨਾਲ ਬਿਮਾਰੀਆਂ ਵੀ ਫੈਲਣਗੀਆਂ। ਕੁਝ ਲੋਕ ਨਹਿਰੀ ਪਾਣੀ ਨੂੰ ਪੀਣ ਵਾਸਤੇ ਵਰਤਦੇ ਹਨ ਜੋ ਇਸ ਵੇਲੇ ਖਤਰਨਾਕ ਹੈ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਹਰੀਕੇ ਹੈਡਵਰਕਸ ਜਿਥੇ ਸਤੁਲਜ ਤੇ ਬਿਆਸ ਰਲਦੀਆਂ ਹਨ, ਤੋਂ ਆਉ.ਦੇ ਸਾਰੇ ਪਾਣੀ ਦੇ ਕੁਝ ਦਿਨਾਂ ਵਿਚ ਪ੍ਰਦੁਸ਼ਣ ਹੋਣ ਦੀਆਂ ਰਿਪੋਰਟਾਂ ਆ ਰਹੀਆਂ ਸਨ ਪਰ ਫਿਰ ਵੀ ਦਰਿਆਈ ਪਾਣੀਆਂ ਨੂੰ ਪ੍ਰਦੂਸ਼ਤ ਕਰਨ ’ਤੇ ਰੋਕ ਲਾਉਣ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ। ਉਹਨਾਂ ਕਿਹਾ ਕਿ ਅਜਿਹੀਆਂ ਰਿਪੋਰਟਾਂ ਹਨ ਕਿ ਇੰਡਸਟਰੀ ਦਾ ਰਹਿੰਦ ਖੂਹੰਦ ਵੱਡੀ ਪੱਧਰ ’ਤੇ ਲੁਧਿਆਣਾ ਦੇ ਬੁੱਢੇ ਨਾਲੇ ਵਿਚ ਸੁੱਟਿਆ ਜਾਂਦਾ ਹੈ ਜੋ ਅੱਗੇ ਜਾ ਕੇ ਹਰੀਕੇ ਵਿਚ ਸਤਲੁਜ ਤੇ ਬਿਆਸ ਵਿਚ ਜਾ ਰਲਦਾ ਹੈ। ਉਹਨਾਂ ਕਿਹਾ ਕਿ ਸਰਕਾਰ ਜਮਾਲਪੁਰ ਟ੍ਰੀਟਮੈਂਟ ਪ੍ਰਾਜੈਕਟ ਜੋ ਘਰੇਲੂ ਸੀਵਰੇਜ ਦਰਿਆਈ ਪਾਣੀ ਵਿਚ ਪੈਣ ਕਾਰਨ ਹੁੰਦੇ ਪ੍ਰਦੂਸ਼ਣ ਨੂੰ ਹੱਲ ਕਰਨ ਵਾਸਤੇ ਬਣਾਇਆ ਪ੍ਰਾਜੈਕਟ ਹੈ, ਨੁੰ ਚਾਲੂ ਕਰਨ ਵਿਚ ਕੋਈ ਕਾਹਲ ਨਹੀਂ ਵਿਖਾ ਰਹੀ। ਉਹਨਾਂ ਕਿਹਾ ਕਿ ਇਸੇ ਤਰੀਕੇ ਡੇਅਰੀ ਦੀ ਰਹਿੰਦ ਖੂਹੰਦ ਦਰਿਆਈ ਪਾਣੀ ਵਿਚ ਸੁੱਟਿਆ ਜਾ ਰਿਹਾ ਹੈ ਜਿਸ ਕਾਰਨ ਅੱਜ ਦਾ ਪ੍ਰਦੂਸ਼ਣ ਹੋਇਆ ਹੈ।

ਸਰਦਾਰ ਬਾਦਲ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਦਰੁੱਸਤੀ ਵਾਲੇ ਕਦਮ ਚੁੱਕਣ ਤੇ ਉਹਨਾਂ ਕਿਹਾ ਕਿ ਇਹ ਬਹੁਤ ਨਿੰਦਣਯੋਗ ਗੱਲ ਹੈ ਕਿ ਵੱਖ ਵੱਖ ਰਾਜ ਸਰਕਾਰਾਂ ਇਸ ਸੰਵਦੇਸ਼ਨਸ਼ੀਲ ਮਾਮਲੇ ’ਤੇ ਇਕ ਦੂਜੇ ਖਿਲਾਫ ਦੂਸ਼ਣਬਾਜ਼ੀ ’ਤੇ ਲੱਗੀਆਂ ਹਨ। ਉਹਨਾਂ ਕਿਹਾ ਕਿ ਜਲ ਸਰੋਤ ਵਿਭਾਗ ਨੇ ਲੋਕਾਂ ਨੂੰ ਐਡਵਾਇਜ਼ਰੀ ਜਾਰੀ ਕੀਤੀ ਹੈ ਕਿ ਪਾਣੀ ਪੀਣ ਵਾਸਤੇ ਨਾ ਵਰਤਿਆ ਜਾਵੇ ਪਰ ਪ੍ਰਦੂਸ਼ਣ ਕੰਟਰੋਲ ਬੋਰਡ ਦਰਿਆਈ ਪਾਣੀ ਵਿਚ ਇੰਡਸਟਰੀ ਦੀ ਰਹਿੰਦ ਖੂਹੰਦ ਰੋਕਣ ਲਈ ਜ਼ਿੰਮੇਵਾਰ ਹੈ ਜਦੋਂ ਕਿ ਉਹ ਇਹ ਦਾਅਵਾ ਕਰ ਰਿਹਾ ਹੈ ਕਿ ਇਹ ਪਾਣੀ ਟ੍ਰੀਟਮੈਂਟ ਤੋਂ ਬਾਅਦ ਪੀਣਯੋਗ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੂੰ ਦਰਿਆਈ ਪਾਣੀਆਂ ਦੀ ਸਫਾਈ ਵਾਸਤੇ ਨੀਤੀ ਲਿਆਉਣੀ ਚਾਹੀਦੀ ਹੈ ਤੇ ਪ੍ਰਦੂਸ਼ਣਕਾਰੀਆਂ ਦੇ ਖਿਲਾਫ ਸਿਫਰ ਬਰਦਾਸ਼ਤ ਨੀਤੀ ਲਾਗੂ ਕਰਨੀ ਚਾਹੀਦੀ ਸੀ। ਉਹਨਾਂ ਕਿਹਾ ਕਿ ਪਿਛਲੀਆਂ ਕਾਂਗਰਸ ਸਰਕਾਰਾਂ ਵੱਲੋਂ ਇਸ ਮਾਮਲੇ ’ਤੇ ਅਣਵਹਿਲੀ ਵਾਲੇ ਵਤੀਰੇ ਨੇ ਪ੍ਰਦੂਸ਼ਣਕਾਰੀਆਂ ਦੇ ਹੌਂਸਲੇ ਵਧੇ ਦਿੱਤੇ ਹਨ। ਉਹਨਾਂ ਕਿਹਾ ਕਿ ਹੁਣ ਅਸੀਂ ਵੇਖਿਆ ਹੈ ਕਿ ਕਿਵੇਂ ਜ਼ਮੀਨਦੋਜ਼ ਪਾਣੀ ਪ੍ਰਦੂਸ਼ਣ ਹੋਣ ਕਾਰਨ ਮਾਲਵਾ ਖਿੱਤੇ ਵਿਚ ਕੈਂਸਰ ਫੈਲ ਗਿਆ ਹੈ। ਸਾਨੂੰ ਇਸ ਨਾਲ ਜੰਗੀ ਪੱਧਰ ’ਤੇ ਨਜਿੱਠਣਾ ਚਾਹੀਦਾ ਹੈ।