ਮੁੱਖ ਮੰਤਰੀ ਪੈਟਰੋਲ ’ਤੇ ਕੀਤੀ 10 ਰੁਪਏ ਕਟੋਤੀ ਵਾਂਗ, ਡੀਜਲ ’ਤੇ ਸੂਬੇ ਦਾ ਵੈਟ

Sukhbir-Singh-Badal-asks
SAD hails Punjab polls on schedule
ਘਟਾਉਣ ਤੋਂ ਨਾਂਹ ਕਰਕੇ ਕਿਸਾਨਾ, ਉਦਯੋਗ ਅਤੇ ਟਰਾਂਸਪੋਰਟ ਸੈਕਟਰ ਨੂੰ ਸਜ਼ਾ ਨਾ
ਦੇਣ:ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ, 7 ਨਵੰਬਰ 2021
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹ ਪੈਟਰੋਲ ’ਤੇ ਕੀਤੀ 10 ਰੁਪਏ ਦੀ ਕਟੋਤੀ ਵਾਂਗ ਡੀਜਲ ’ਤੇ ਸੂਬੇ ਦਾ ਵੈਟ ਘਟਾਉਣ
ਤੋਂ ਇਨਕਾਰ ਕਰਕੇ ਕਿਸਾਨਾ, ਉਦਯੋਗ ਅਤੇ ਟਰਾਂਸਪੋਰਟ ਸੈਕਟਰ ਨੂੰ ਸ਼ਜਾ ਕਿਉਂ ਦੇ ਰਹੇ ਹਨ। ਇਥੇ ਜਾਰੀ ਕੀਤੇ ਇੱਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ  ਦੇ ਪ੍ਰਧਾਨ ਨੇ ਕਿਹਾ ਕਿ ਕਿਸਾਨਾ ਦੇ ਨਾਲ ਨਾਲ ਉਦਯੋਗਿਕ ਅਤੇ ਟਰਾਂਸਪੋਰਟ ਸੈਕਟਰ ਨੂੰ ਵੀ ਰਾਹਤ ਦੀ ਜ਼ਰੂਰਤ ਹੈ ਪਰ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਪੈਟਰੋਲੀਅਮ ਪਦਾਰਥਾਂ ’ਤੇ ਵੈਟ ਵਿਚ ਕਟੌਤੀ ਦਾ ਫੈਸਲਾ ਲੈਣ ਸਮੇਂ ਉਨ੍ਹਾਂ ਦੀਆਂ ਚਿੰਤਾਵਾਂ ਦਾ ਖਿਆਲ ਨਹੀਂ ਕੀਤਾ।

ਹੋਰ ਪੜ੍ਹੋ :-ਬਿਕਰਮਜੀਤ ਸਿੰਘ ਨੂੰ ਬਹਾਲ ਕਰਨ ਦੇ ਹੁਕਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਸਨ: ਰੰਧਾਵਾ
ਸ੍ਰ. ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਡੀਜਲ ’ਤੇ ਸੂਬੇ ਦੇ ਵੈਟ ਵਿਚ ਕਟੌਤੀ ਲਈ ਤੁਰੰਤ ਸਮੀਖਿਆ ਕਰਨ ਅਤੇ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰਕੇ ਫੌਰੀ ਰਾਹਤ ਦੇਣ। ਉਨ੍ਹਾਂ ਕਿਹਾ ਕਿ ਕਿਸਾਨ ਸਰਕਾਰ ਵੱਲੋਂ ਉਨ੍ਹਾਂ ਦਾ ਕਰਜਾ ਮੁਆਫ ਕਰਨ ਵਿਚ ਫੇਲ੍ਹ ਰਹਿਣ ਕਾਰਨ ਅਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਤਬਾਹ ਹੋਈ ਨਰਮੇ ਦੀ ਫਸਲ ਲਈ ਕਿਸਾਨਾ ਰਾਹਤ ਦੇਣ ਵਿਚ ਫੇਲ੍ਹ ਹੋਣ ਕਾਰਨ ਪਹਿਲਾਂ ਵੀ ਪੀੜ੍ਹਤ ਹਨ। ਉਨ੍ਹਾਂ ਕਿਹਾ ਕਿ ਕਿਸਾਨਾ ਡੀ.ਏ.ਪੀ. ਦੀ ਕਾਲਾਬਜ਼ਾਰੀ ਕਾਰਨ ਪਹਿਲਾਂ ਹੀ ਮਹਿੰਗੇ ਭਾਅ ਖਾਦ ਖਰੀਦਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਉਦਯੋਗਿਕ ਅਤੇ ਟਰਾਂਸਪੋਰਟ ਸੈਕਟਰ ਕੋਰੋਨਾ ਮਹਾਂਮਾਰੀ ਕਾਰਨ ਬੁਰ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਇਸ ਲਈ ਇਨ੍ਹਾਂ
ਸੈਕਟਰਾਂ ਨੂੰ ਵੀ ਆਪਣੀ ਹੌਂਦ ਬਣਾਉਣ ਲਈ ਫੌਰੀ ਰਾਹਤ ਦੀ ਜ਼ਰੂਰਤ ਹੈ।