ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

Sukhbir-Singh-Badal-asks
SAD hails Punjab polls on schedule

ਸਲਾਹਕਾਰ ਬੋਰਡ ਦੇ ਹੋਰ 10 ਮੈਬਰਾਂ ਅਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ

ਚੰਡੀਗੜ੍ਹ 15 ਦਸੰਬਰਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਜਥੇਬੰਦੀ ਦਾ ਹੋਰ ਵਿਸਥਾਰ ਕਰਦਿਆਂ ਅੱਜ 10 ਸੀਨੀਅਰ ਆਗੂਆਂ ਨੂੰ ਪਾਰਟੀ ਪ੍ਰਧਾਨ ਦੇ ਸਲਾਹਕਾਰ ਬੋਰਡ ਦਾ ਮੈਂਬਰ ਅਤੇ 19 ਸੀਨੀਅਰ ਆਗੂਆਂ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ। ਅੱਜ ਜਾਰੀ ਕੀਤੀ ਗਈ ਸੂਚੀ ਹੇਠ ਲਿਖੇ ਅਨੁਸਾਰ ਹੈ :

ਪ੍ਰਧਾਨ ਸਾਹਿਬ ਦਾ ਸਲਾਹਕਾਰ ਬੋਰਡ : ਸ. ਗੋਬਿੰਦ ਸਿੰਘ ਲੋਂਗੋਵਾਲ, ਸ. ਸੁੱਚਾ ਸਿੰਘ ਛੋਟੇਪੁਰ, ਭਾਈ ਮਨਜੀਤ ਸਿੰਘ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਕੈਪਟਨ ਬਲਬੀਰ ਸਿੰਘ ਬਾਠ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਜਥੇਦਾਰ ਉਜਾਗਰ ਸਿੰਘ ਬਡਾਲੀ, ਸ.ਬਲਬੀਰ ਸਿੰਘ ਮਿਆਣੀ, ਸ. ਹਰਚਰਨ ਸਿੰਘ ਗੋਹਲਵੜੀਆ ਅਤੇ ਭਾਈ ਰਾਮ ਸਿੰਘ ਦੇ ਨਾਮ ਸ਼ਾਮਲ ਹਨ।

ਸੀਨੀਅਰ ਮੀਤ ਪ੍ਰਧਾਨ : ਸ. ਆਦੇਸ਼ਪ੍ਰਤਾਪ ਸਿੰਘ ਕੈਰੋਂ, ਸ.ਜੀਤਮਹਿੰਦਰ ਸਿੰਘ ਸਿੱਧੂ, ਸ. ਮਨਪ੍ਰੀਤ ਸਿੰਘ ਇਯਾਲੀ, ਸ. ਸੋਹਣ ਸਿੰਘ ਠੰਡਲ, ਸ. ਹਰਮੀਤ ਸਿੰਘ ਸੰਧੂ, ਸ. ਮਨਤਾਰ ਸਿੰਘ ਬਰਾੜ, ਸ. ਜਗਬੀਰ ਸਿੰਘ ਬਰਾੜ, ਸ. ਗਗਨਜੀਤ ਸਿੰਘ ਬਰਨਾਲਾ, ਬੀਬੀ ਸਤਵਿੰਦਰ ਕੌਰ ਧਾਲੀਵਾਲ, ਸ. ਸੁਰਿੰਦਰ ਸਿੰਘ ਭੂਲੇਵਾਲ ਰਾਠਾਂ, ਸ. ਹਰਪ੍ਰੀਤ ਸਿੰਘ ਕੋਟਭਾਈ, ਸ਼ੀ੍ਰ ਹਰੀਸ਼ ਰਾਏ ਢਾਂਡਾ, ਡਾ. ਮਹਿੰਦਰ ਕੁਮਾਰ ਰਿਣਵਾ, ਸ਼੍ਰੀ ਹੰਸ ਰਾਜ ਜੋਸ਼ਨ, ਸ਼ੀ੍ਰ ਐਸ.ਆਰ.ਕਲੇਰ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਸ. ਦਰਸ਼ਨ ਸਿੰਘ ਸ਼ਿਵਾਲਿਕ, ਬੀਬੀ ਗੁਰਦੇਵ ਕੌਰ ਸੰਘਾ ਅਤੇ ਸ. ਹਰਭਜਨ ਸਿੰਘ ਡੰਗ ਦੇ ਨਾਮ ਸ਼ਾਮਲ ਹਨ।

ਹੋਰ ਪੜ੍ਹੋ :- ਸਰਕਾਰੀ ਸਕੂਲਾਂ ਦੇ ਲੋੜਵੰਦ ਬੱਚਿਆਂ ਨੂੰ ਵੰਡੀਆਂ ਗਈਆਂ ਨਿਗਾਹ ਦੀਆਂ ਐਨਕਾਂ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ