ਸੁਤਰੰਤਰਤਾ ਦਿਵਸ ਦੀਆਂ ਤਿਆਰੀਆਂ ਜ਼ੋਰਾਂ ਤੇ, ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਕਾਲਜ, ਫੇਜ਼ 6 ਵਿਖੇ ਅਧਿਕਾਰੀਆਂ ਨਾਲ ਵਿਸੇਸ ਮੀਟਿੰਗ

Sorry, this news is not available in your requested language. Please see here.

ਫੁੱਲ ਡਰੈਸ ਰਿਹਰਸ਼ਲ 13 ਨੂੰ
ਐਸ.ਏ.ਐਸ.ਨਗਰ 8 ਅਗਸਤ :-  
ਜਿਲ੍ਹੇ ਵਿੱਚ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ, 75ਵੇਂ ਸੁਤੰਤਰਤਾ ਦਿਵਸ ਨੂੰ ਮਨਾਉਣ ਦੀਆਂ ਤਿਆਰੀਆਂ ਜਿਲ੍ਹਾ ਪ੍ਰਸ਼ਸਨ ਵੱਲੋਂ ਜ਼ੋਰਾਂ ਤੇ ਕੀਤੀਆਂ ਜਾ ਰਹੀਆਂ ਹਨ। 15 ਅਗਸਤ, 2022 ਨੂੰ ਮਨਾਏ ਜਾਣ ਵਾਲੇ 75ਵੇਂ ਸੁਤਰੰਤਰਤਾ ਦਿਵਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੋਲੋਂ ਸਮਾਗਮ ਵਾਲੇ ਸਥਾਨ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਫੇਜ਼ 6 ਵਿਖੇ ਜਿਲ੍ਹਾ ਅਧਿਕਾਰੀਆਂ ਦੀ ਵਿਸ਼ੇਸ ਮੀਟਿੰਗ ਬੁਲਾ ਕੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ   ।
ਮੀਟਿੰਗ ਨੂੰ ਸਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਵੱਲੋ ਜਿਲ੍ਹਾ ਅਧਿਕਾਰੀਆਂ ਨੂੰ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਵਿਸ਼ੇਸ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਸੁਤੰਤਰਤਾ ਦਿਵਸ ਦੇ ਸਮਾਗਮ ਦੌਰਾਨ ਪੇਸ਼ ਕੀਤੀਆਂ ਜਾਣ ਵਾਲੀਆਂ ਸਾਰੀਆਂ ਝਾਕੀਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਦੇਖ ਰੇਖ ਹੇਠ ਤਿਆਰੀ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਪ ਮੰਡਲ ਮੈਜਿਸਟਰੇਟ, ਮੋਹਾਲੀ ਇਸ ਸਮਾਗਮ ਲਈ ਕੀਤੇ ਜਾਣ ਵਾਲੇ ਸਾਰੇ ਪ੍ਰਬੰਧਾਂ ਦੇ ੳਵਰਆਲ ਜਿਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਦੇ ਬੈਠਣ ਲਈ ਵੱਖਰੇ ਬਲਾਕ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿਹਾ ਬੱਚਿਆਂ ਦੀ ਰਿਹਰਸਲ ਸਮੇਂ ਡਾਕਟਰਾਂ ਦੀ ਮੈਡੀਕਲ ਟੀਮ ਸਮੇਤ ਲੇਡੀ ਡਾਕਟਰ ਦੀ ਜਿਮੇਵਾਰੀ ਸਿਵਲ ਸਰਜਨ ਦੀ ਹੋਵੇਗੀ। ਇਸ ਤਰ੍ਹਾ ਪੁਲਿਸ ਵਿਭਾਗ ਅਤੇ ਹੋਰ ਅਧਿਕਾਰੀਆਂ ਨੂੰ ਸਮਾਗਮ ਦੌਰਾਨ ਵੱਖ ਵੱਖ ਕੰਮਾਂ ਲਈ ਵਿਸ਼ੇਸ ਤੌਰ ਤੇ ਜਿਮੇਵਾਰ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਵਾਲੇ ਸਥਾਂਨ ਤੇ ਫੁੱਲ ਡਰੈਸ ਰਿਹਰਸ਼ਲ 13 ਅਗਸਤ ਨੂੰ ਹੋਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਜਾ ਐੱਸ ਗਰੇਵਾਲ (ਸ਼ਹਿਰੀ ਵਿਕਾਸ) ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਅਮਰਦੀਪ ਸਿੰਘ ਗੁਜਰਾਲ, ਐਸ.ਡੀ.ਐਮ ਮੁਹਾਲੀ ਸ੍ਰੀਮਤੀ ਸਰਬਜੀਤ ਕੌਰ, ਸਹਾਇਕ ਕਮਿਸ਼ਨਰ ਸ੍ਰੀ ਤਰਸ਼ੇਮ ਚੰਦ ਅਤੇ ਹੋਰ ਅਧਿਕਾਰੀ ਸਾਹਿਬਾਨ ਹਾਜਰ ਸਨ।