ਬੱਲੂਆਣਾ ਦੇ ਵਿਧਾਇਕ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦਾ ਕੀਤਾ ਧੰਨਵਾਦ

ਬੱਲੂਆਣਾ, ਫਾਜ਼ਿਲਕਾ, 28 ਮਈ :-  

ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਹਲਕਾ ਬੱਲੂਆਣਾ ਦੇ ਪਿੰਡ ਕੁੰਡਲ, ਭੰਗਾਲਾ ਅਤੇ ਚੰਨਣਖੇੜਾ ਵਿਖੇ ਜਿਥੇ ਉਨ੍ਹਾਂ ਨੂੰ ਜਿਤਾਉਣ `ਤੇ ਉਥੇ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ `ਤੇ ਲੋਕਾਂ ਨੂੰ ਧੰਨਵਾਦ ਕਰਨ ਲਈ ਧੰਨਵਾਦੀ ਦੌਰਾ ਕੀਤਾ।ਇਸ ਮੌਕੇ ਉਨ੍ਹਾਂ ਲੋਕਾਂ ਦੀ ਸਮੱਸਿਆਵਾਂ ਦੀ ਸੁਣੀਆਂ ਤੇ ਸਮੱਸਿਆਵਾਂ ਦਾ ਜਲਦ ਤੋਂ ਜਲਦ ਹਲ ਕਰਵਾਉਣ ਦਾ ਵਿਸ਼ਵਾਸ਼ ਵੀ ਦਵਾਇਆ।
ਇਥੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ ਕਿ ਉਨ੍ਹਾਂ ਦੀ ਸਰਕਾਰ ਵਿਚ ਵੱਧ ਤੋਂ ਵੱਧ ਵਿਕਾਸ ਕਰਵਾਇਆ ਜਾਵੇ। ਉਨ੍ਹਾਂ ਲੋਕਾਂ ਨੂੰ ਸੰਬੋਧਨ ਦੌਰਾਨ ਕਿਹਾ ਕਿ ਇਹ ਤੁਹਾਡੀ ਸਰਕਾਰ ਹੈ ਆਮ ਆਦਮੀ ਦੀ ਸਰਕਾਰ ਹੈ ਤੇ ਲੋਕਾਂ ਦੇ ਭਲੇ ਲਈ ਹਰ ਯੋਗ ਉਪਰਾਲੇ ਕੀਤੇ ਜਾਣਗੇ।
ਉਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਵਿਸ਼ਵਾਸ ਦਵਾਉਂਦਿਆਂ ਕਿਹਾ ਕਿ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਸਰਵ ਪੱਖੀ ਵਿਕਾਸ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿੱਤ ਦਿਨ ਲੋਕਾਂ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ ਜਿਸ ਨਾਲ ਲੋਕਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਜਿਥੇ ਪਹਿਲਾਂ ਅਨੇਕਾ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਉਥੇ ਹੋਰ ਯੋਜਨਾਵਾਂ ਵੀ ਚਲਾਈਆਂ ਜਾਣਗੀਆਂ ਜਿਸ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਹਾਸਲ ਹੋਵੇ। ਇਸ ਮੌਕੇ ਉਨ੍ਹਾਂ ਪਿੰਡਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਭਰੋਸਾ ਦਵਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਬਹੁਤ ਜਲਦੀ ਦੂਰ ਕੀਤਾ ਜਾਵੇਗਾ।
ਇਸ ਮੌਕੇ ਸਰਪੰਚ ਮਿੰਕੂ, ਸਰਪੰਚ ਲਾਭ ਸਿੰਘ, ਸਰਪੰਚ ਪਰਵਿੰਦਰ ਸਿੰਘ, ਵਾਇਸ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਜੋਤੀ ਪ੍ਰਕਾਸ਼, ਸ੍ਰੀ ਧਰਮਵੀਰ ਗੌਦਾਰਾ, ਬਲਾਕ ਪ੍ਰਧਾਨ ਅੰਗਰੇਜ਼ ਸਿੰਘ, ਬਲਾਕ ਪ੍ਰਧਾਨ ਬਲਦੇਵ ਸਿੰਘ, ਬਲਾਕ ਪ੍ਰਧਾਨ ਜਸਵਿੰਦਰ ਸਿੰਘ, ਬਲਾਕ ਪ੍ਰਧਾਨ ਸੁਖਵਿੰਦਰ ਸਿੰਘ, ਯੂਥ ਪ੍ਰਧਾਨ ਮਾਨਵ ਗੋਦਾਰਾ, ਸ੍ਰੀ ਬਲਜੀਤ ਸਿੰਘ, ਸ੍ਰੀ ਵਰਿੰਦਰ ਭਾਟੀ ਸਰਪੰਚ, ਡਿੰਪਲ, ਵਿਕਰਮਜੀਤ ਸਿੰਘ, ਗੋਰਵ ਸਰਪੰਚ, ਸਰਕਲ ਪ੍ਰਧਾਨ ਹਲਕਾ ਬੱਲੂਆਣਾ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।

 

ਹੋਰ ਪੜ੍ਹੋ :-  ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਸਫਾਈ ਸੇਵਕਾਂ/ਸੀਵਰਮੈਨਾਂ ਦੀ ਭਲਾਈ ਲਈ ਵਚਨਬੱਧ ਹੈ – ਚੇਅਰਮੈਨ ਗੇਜ਼ਾ ਰਾਮ ਵਾਲਮੀਕਿ