ਡਿਪਟੀ ਕਮਿਸ਼ਨਰ ਨੇ ਭਾਰੀ ਬਾਰਿਸ਼ ਕਾਰਨ ਨੁਕਸਾਨੀ ਫਸਲਾਂ ਦਾ ਜਾਇਜ਼ਾ ਲਿਆ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਰੂਪਨਗਰ, 28 ਮਾਰਚ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਿੰਡ ਗੁਰਪੁਰਾ ਵਿਖੇ ਖੇਤਾਂ ਵਿਚ ਪਹੁੰਚ ਕਰਕੇ ਭਾਰੀ ਬਾਰਿਸ਼ ਅਤੇ ਗੜ੍ਹੇਮਾਰੀ ਨਾਲ ਕਣਕ ਦੀ ਨੁਕਸਾਨੀ ਗਈ ਫਸਲਾਂ ਦਾ ਜਾਇਜ਼ਾ ਲਿਆ।

ਡਿਪਟੀ ਕਮਿਸ਼ਨਰ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਫਸਲਾਂ ਦੇ ਹੋਏ ਖਰਾਬੇ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ ਅਤੇ ਇਸ ਵਿਸ਼ੇਸ਼ ਗਿਰਦਾਵਰੀ ਤਹਿਤ ਨੁਕਸਾਨੀ ਗਈ ਫਸਲ ਦੀ ਫੋਟੋਗ੍ਰਾਫੀ ਕਰਕੇ ਉਸ ਦੀ ਜੀਉ ਟੈਗਿੰਗ ਵੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੀਂਹ ਕਾਰਨ ਹੋਏ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਹਰੇਕ ਪ੍ਰਭਾਵਿਤ ਕਿਸਾਨਾਂ ਨੂੰ ਮਿਲਣਾ ਯਕੀਨੀ ਬਣਾਉਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

ਇਸ ਮੌਕੇ ਤਹਿਸੀਲਦਾਰ ਰੂਪਨਗਰ ਸ. ਜਸਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕੁਦਰਤ ਦੀ ਮਾਰ ਤੋਂ ਕਿਸਾਨਾਂ ਨੂੰ ਬਚਾਉਣ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਵਿਚ ਕਣਕ ਦੇ ਹੋਏ ਨੁਕਸਾਨ ਦਾ ਮੌਕਾ ਵੇਖਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਟਵਾਰੀ ਵੱਲੋਂ ਪਿੰਡਾਂ ਵਿਚ ਜਾ ਕੇ ਫਸਲਾਂ ਦੇ ਹੋਏ ਨੁਕਸਾਨ ਦੀਆਂ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਕੰਮ ਨੂੰ ਪਹਿਲ ਦੇ ਆਧਾਰ ’ਤੇ ਕਰਨ ਲਈ ਆਦੇਸ਼ ਦਿੱਤੇ ਗਏ ਹਨ।

ਇਸ ਉਪਰੰਤ ਡਿਪਟੀ ਕਮਿਸ਼ਨਰ ਵਲੋਂ ਅਹਿਮਦਪੁਰ ਜਦੀਦ ਬਹੁ-ਮੰਤਵੀ ਸਹਿਕਾਰੀ ਸਭਾ ਲਿਮਟਿਡ ਦਾ ਦੌਰਾ ਵੀ ਕੀਤਾ ਗਿਆ ਜਿੱਥੇ ਉਨ੍ਹਾਂ ਖੇਤੀਬਾੜੀ ਲਈ ਵਰਤੋਂ ਵਿਚ ਲਏ ਜਾਂਦੇ ਟਰੈਕਟਰ ਸਮੇਤ ਹੋਰ ਮਸ਼ੀਨਰੀ ਦੀ ਵੀ ਜਾਂਚ ਕੀਤੀ ਅਤੇ ਰਿਕਾਰਡ ਆਦਿ ਦੀ ਵੀ ਸਮੀਖਿਆ ਕੀਤੀ।

ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਹਿਕਾਰੀ ਸਭਾ ਵਲੋਂ ਖਰੀਦੀ ਗਈ ਮਸ਼ੀਨਰੀ ਦਾ ਲਾਭ ਕਿਸਾਨਾਂ ਨੂੰ ਪਹੁੰਚਾਉਣਾ ਵੱਧ ਤੋਂ ਵੱਧ ਯਕੀਨੀ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਇਸ ਸਬੰਧੀ ਜਾਣਕਾਰੀ ਵੀ ਦਿੱਤੀ ਜਾਵੇ।

ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨੂੰ ਖੇਤੀਬਾੜੀ ਸਬੰਧੀ ਮਸ਼ੀਨਰੀ ਦੀ ਵਰਤੋਂ ਸਬੰਧੀ ਸਾਰੇ ਰਿਕਾਰਡ ਵਿਚ ਹਰ ਤਰ੍ਹਾਂ ਦੇ ਸਟਾਕ ਨੂੰ ਅਪਡੇਟ ਰੱਖਣ ਦੇ ਆਦੇਸ਼ ਵੀ ਦਿੱਤੇ।