ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ ਮੈਰਾਥਨ ਦਾ ਆਯੋਜਨ

Sorry, this news is not available in your requested language. Please see here.

ਸ਼ਹੀਦ ਯੋਧਿਆਂ ਵੱਲੋ ਦੇਸ਼ ਲਈ ਜਾਨਾਂ ਕੁਰਬਾਨ ਕਰਕੇ ਆਪਣੇ ਫਰਜ਼ਾਂ ਨੂੰ ਨਿਭਾਉਣ ਦਾ ਦਿੱਤਾ ਸੁਨੇਹਾ – ਏ.ਡੀ.ਸੀ ਅਮਰਜੀਤ ਬੈਂਸ
ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਸੂਰਬੀਰ ਸ਼ਹੀਦਾ ਨੁੰ ਯਾਦ ਕਰਦਿਆਂ ਹੋਇਆ ਬਾਸਕਟ ਬਾਲ ਦਾ ਮੈਚ ਵੀ ਕਰਵਾਇਆ
ਲੁਧਿਆਣਾ, 28 ਸਤੰਬਰ (000) :-  ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ ਅਤੇ ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੂਰਬੀ ਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਜੀ ਦੇ 115ਵੇਂ ਜਨਮ ਦਿਵਸ ਮੌਕੇ ਸੂਰਬੀਰ ਸ਼ਹੀਦਾ ਨੁੰ ਯਾਦ ਕਰਦਿਆਂ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਤੋਂ ਮੈਰਾਥਨ ਦਾ ਆਯੋਜਨ ਕੀਤਾ ਗਿਆ। ਸ੍ਰੀ ਅਮਰਜੀਤ ਬੈਂਸ ਨੇ ਕਿਹਾ ਕਿ ਇਨ੍ਹਾਂ ਯੋਧਿਆਂ ਵੱਲੋ ਦੇਸ਼ ਦੀ ਅਖੰਡਤਾ ਅਤੇ ਸ਼ਾਂਤੀ ਲਈ ਆਪਣੀਆ ਜਾਨਾਂ ਕੁਰਬਾਨ ਕਰਕੇ ਹਰ ਸਥਿਤੀ ਵਿੱਚ ਆਪਣੇ ਕਰਤੱਵਾਂ/ਫਰਜ਼ਾਂ ਨੂੰ ਨਿਭਾਉਣ ਲਈ ਤਿਆਰ ਰਹਿਣ ਅਤੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਤਪਰ ਰਹਿਣ ਦਾ ਸੁਨੇਹਾ ਦਿੱਤਾ ਹੈ।
ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਕਰਵਾਈ ਗਈ ਇਸ ਮੈਰਾਥਨ ਦੀ ਸ਼ੂਰੁਆਤ ਸਮੇਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਰਜੀਤ ਬੈਂਸ ਵੱਲੋਂ ਨੌਜਵਾਨਾਂ ਨੂੰ ਤੰਦਰੁਸਤ ਰਹਿਣ ਲਈ ਰੋਜਾਨਾ ਸੈਰ, ਦੌੜ ਅਤੇ ਕਸਰਤ ਕਰਨ ਲਈ ਵੀ ਪ੍ਰੇਰਿਆ ਗਿਆ।ਅੱਜ ਸਵੇਰੇ 6:30 ਵਜੇ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਜੀ ਦੇ 115ਵੇਂ ਜਨਮ ਦਿਵਸ ਮੌਕੇ ਸ਼ਹੀਦਾ ਦੀ ਯਾਦ ਵਿੱਚ ਮੈਰਾਥਨ ਦੌੜ ਦੀ ਸ਼ੁਰੂਆਤ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਤੋਂ ਕੀਤੀ ਗਈ, ਜੋ ਵਾਇਆ ਫੌਹਾਰਾ ਚੌਕ, ਮਾਲ ਰੋਡ, ਡੀ.ਸੀ ਰਿਹਾਇਸ਼ ਦੇ ਅੱਗਿਓ ਹੁੰਦੀ ਹੋਈ, ਭਾਰਤ ਨਗਰ ਚੌਂਕ ਲੁਧਿਆਣਾ ਤੋਂ ਯੂ-ਟਰਨ ਕਰਕੇ ਵਾਪਸ ਗੁਰੂ ਨਾਨਕ ਸਟੇਡੀਅਮ ਪਹੁੰਚੀ। ਇਸ ਮੈਰਾਥਨ ਦੌੜ ਵਿੱਚ ਸ਼ਹਿਰ ਵਾਸੀਆਂ ਵੱਲੋਂ ਵੱਧ-ਚੜਕੇ ਹਿੱਸਾ ਲਿਆ ਗਿਆ। ਅੰਤ ਵਿੱਚ ਸਾਰੇ ਦੌੜ ਵਿੱਚ ਹਿੱਸਾ ਲੈਣ ਵਾਲੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਉਹਨਾ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।
ਮੈਰਾਥਨ ਦੌੜ ਤੋਂ ਬਾਅਦ ਗੁਰੂ ਨਾਨਕ ਸਟੇਡੀਅਮ ਵਿਖੇ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਜੀ ਦੇ 115ਵੇਂ ਜਨਮ ਦਿਵਸ ਮੌਕੇ ਸੂਰਬੀਰ ਸ਼ਹੀਦਾ ਨੁੰ ਯਾਦ ਕਰਦਿਆਂ ਹੋਇਆ ਬਾਸਕਟ ਬਾਲ ਦਾ ਮੈਚ ਵੀ ਕਰਵਾਇਆ ਗਿਆ।