ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਰੋਸ ਧਰਨੇ, ਰੈਲੀਆਂ ਦੇ ਪ੍ਰੋਗਰਾਮ ਦੌਰਾਨ ਡਰੋਨ ਕੈਮਰਾ ਦੀ ਵਰਤੋਂ ‘ਤੇ ਪਾਬੰਦੀ ਦੇ ਹੁਕਮ ਜਾਰੀ

Sorry, this news is not available in your requested language. Please see here.

ਲੁਧਿਆਣਾ, 27 ਜਨਵਰੀ (000) :- ਸੰਯੁਕਤ ਕਮਿਸ਼ਨਰ ਪੁਲਿਸ, ਸਿਟੀ-ਕਮ-ਸਥਾਨਕ ਲੁਧਿਆਣਾ ਸੌਮਿਆ ਮਿਸ਼ਰਾ, ਆਈ.ਪੀ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਏ ਅੰਦਰ ਰੋਸ ਧਰਨੇ, ਰੈਲੀਆਂ ਦੇ ਪ੍ਰੋਗਰਾਮ ਦੌਰਾਨ ਡਰੋਨ ਕੈਮਰਾ ਦੀ ਵਰਤੋਂ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਸੰਯੁਕਤ ਕਮਿਸ਼ਨਰ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਵੱਡੀ ਮਾਤਰਾ ਵਿਚ ਰੋਸ਼ ਧਰਨੇ, ਰੈਲੀਆ ਦੇ ਪ੍ਰੋਗਰਾਮ ਦੋਰਾਨ ਡਰੋਨ ਕੈਮਰਾ ਦੀ ਮੱਦਦ ਨਾਲ ਵੀਡੀਓ ਰਿਕਾਰਡਿੰਗ ਅਤੇ ਕਵਰੇਜ ਕੀਤੀ ਜਾਦੀ ਹੈ। ਮੋਜੂਦਾ ਹਲਾਤਾ ਨੂੰ ਮੁੱਖ ਰੱਖਦੇ ਹੋਏ ਇਹ ਡਰ ਪ੍ਰਗਟ ਕੀਤਾ ਗਿਆ ਹੈ ਕਿ ਇਸ ਡਰੋਨ ਦੀ ਵਰਤੋ ਸਮਾਜ ਵਿਰੋਧੀ ਤੱਤਾ ਵੱਲੋ ਕਿਸੇ ਕਿਸਮ ਦੀ ਅਣਸੁਖਾਵੀ ਘਟਨਾ ਨੂੰ ਅੰਜਾਮ ਦੇਣ ਲਈ ਵੀ ਕੀਤੀ ਜਾ ਸਕਦੀ ਹੈ।

ਇਸ ਲਈ ਪੁਲਿਸ ਕਮਿਸਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਰੋਸ਼ ਧਰਨੇ, ਰੈਲੀਆ ਦੇ ਪ੍ਰੋਗਰਾਮ ਦੋਰਾਨ ਡਰੋਨ ਕੈਮਰਾ ਦੀ ਵਰਤੋ ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ ਮਿਤੀ 24-01-2023 ਤੋਂ ਲਾਗੂ ਹੋਣਗੇ ਅਤੇ ਜੇਕਰ ਕਿਸੇ ਨੇ ਡਰੋਨ ਦੀ ਵਰਤੋਂ ਕਰਨੀ ਹੈ ਤਾਂ ਉਹ ਨਿਯਮਾਂ ਅਨੁਸਾਰ ਮਨਜ਼ੂਰੀ ਹਾਸਲ ਕਰਕੇ ਹੀ ਇਸਦੀ ਵਰਤੋਂ ਕਰੇਗਾ।

 

ਹੋਰ ਪੜ੍ਹੋ :- ਕੌਮੀ ਵੋਟਰ ਦਿਵਸ ‘ਤੇ ਰਾਜ ਪੱਧਰੀ ਸਮਾਗਮ