45,000 ਰੁਪਏ ਦੀ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

Vigilance nabs Patwari for taking bribe Rs.45000

ਚੰਡੀਗੜ੍ਹ,28 ਅਗਸਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੇਵੀਦਾਸਮੁਕੇਰੀਆਂ  ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਜਤਿੰਦਰ ਬਹਿਲ ਨੂੰ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

Vigilance nabs Patwari for taking bribe Rs.45000

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਅਵਤਾ ਸਿੰਘ ਵਾਸੀ ਪਿੰਡ ਪੋਤਾ, ਜਿਲਾ ਹੁਸ਼ਿਆਰਪੁਰ ਦੀ ਸ਼ਿਕਾਇਤ ਤੇ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਇੰਤਕਾਲ  ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ੳਸ ਵਲੋ ਪਹਿਲੀ ਕਿਸ਼ਤ ਵਜੋ 5,000 ਰੁਪਏ ਉਕਤ ਪਟਵਾਰੀ ਨੂੰ ਦਿੱਤੇ ਚਾ ਚੁਕੇ ਹਨ।

ਵਿਜੀਲੈਂਸ ਬਿਓਰੋ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁਜੀ ਕਿਸ਼ਤ ਦੇ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।