ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਅਤੇ ਕੋਵਿਡ ਵੈਕਸੀਨ ਕੈਂਪ ਆਯੋਜਿਤ

Sorry, this news is not available in your requested language. Please see here.

ਪਟਿਆਲਾ, 24 ਅਕਤੂਬਰ:

ਜ਼ਿਲ੍ਹਾ ਪਟਿਆਲਾ ਦੇ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦੀ ਅਗਵਾਈ ਵਿਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਸਾਖਰਤਾ ਦੇ ਨਾਲ ਨਾਲ ਕੋਵਿਡ ਟੀਕਾਕਰਨ ਕੈਂਪ ਸਥਾਨਕ ਇਤਿਹਾਸਕ ਸ੍ਰੀ ਤੁੰਗ ਨਾਥ ਮੰਦਿਰ ਰਾਜਪੁਰਾ ਰੋਡ ਪਟਿਆਲਾ ਵਿਖੇ ਆਯੋਜਿਤ ਕੀਤਾ ਗਿਆ।
ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਅਤੇ ਸਹਾਇਕ ਨੋਡਲ ਅਫ਼ਸਰ ਸਵੀਪ ਸਤਵੀਰ ਸਿੰਘ ਗਿੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਆਯੋਜਿਤ ਇਸ ਕੈਂਪ ਦੌਰਾਨ ਕਰੋਨਾ ਮਹਾਂਮਾਰੀ ਦੇ ਬਚਾਅ ਲਈ ਜਿੱਥੇ ਕੋਵੀਸ਼ੀਲਡ ਵੈਕਸੀਨ ਲਗਾਈ ਗਈ, ਉੱਥੇ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੇ ਤਹਿਤ ਕੈਂਪ ਵਿੱਚ ਜਾਣਕਾਰੀ ਦਿੱਤੀ ਗਈ।
ਨੋਡਲ ਅਧਿਕਾਰੀ ਸਵੀਪ ਨੇ ਦੱਸਿਆ ਕਿ ਇਹਨਾਂ ਕੈਂਪਾਂ ਦਾ ਮਕਸਦ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੋਟਰਾਂ ਦੀ 100 ਫ਼ੀਸਦੀ ਭਾਗੀਦਾਰੀ ਸੁਨਿਸ਼ਚਿਤ ਕਰਨਾ ਹੈ। ਇਸ ਕੈਂਪ ਦੌਰਾਨ ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਵਿਸ਼ੇਸ਼ ਸ਼ਮੂਲੀਅਤ ਕਰਕੇ ਸ਼ਹਿਰੀ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਬਣਾਉਣ ਲਈ ਪ੍ਰੇਰਿਤ ਕੀਤਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਵੀ ਉਤਸ਼ਾਹਿਤ ਕੀਤਾ।

ਹੋਰ ਪੜ੍ਹੋ :-ਵਿਦੇਸ਼ੀ ਕੰਪਨੀਆਂ ਵਲੋਂ ਨਿਵੇਸ਼ ਕਰਨ ਲਈ ਪੰਜਾਬ ਬਣਿਆ ਪਸੰਦੀਦਾ ਥਾਂ

ਕੋਵਿਡ ਕੈਂਪ ਜ਼ਿਲ੍ਹਾ ਟੀਕਾਕਰਨ ਅਫ਼ਸਰ ਵੀਨੂੰ ਗੋਇਲ ਦੀ ਮਦਦ ਨਾਲ ਐਸ ਐਮ ਓ ਵਿਕਾਸ ਗੋਇਲ ਦੀ ਅਗਵਾਈ ਵਿਚ ਲਾਇਆ ਗਿਆ। ਕੈਂਪ ਦੌਰਾਨ 58 ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ। ਸ੍ਰੀ ਤੁੰਗ ਨਾਥ ਮੰਦਿਰ ਦੇ ਪ੍ਰਧਾਨ ਰਜਿੰਦਰਪਾਲ, ਜਰਨਲ ਸਕੱਤਰ ਨਿਰਮਲ ਵਰਮਾ ਅਤੇ ਸ਼ੋਕ ਕੁਮਾਰ ਵਾਇਸ ਪ੍ਰਧਾਨ ਕੈਸ਼ੀਅਰ ਸਨੀ ਜੰਡ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਉੱਦਮ  ਲਈ ਵਿਸ਼ੇਸ਼ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਇਸ ਖੇਤਰ ਦੇ ਸਮੂਹ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ। ਕੈਂਪ ਦਾ ਆਯੋਜਨ ਸਹਾਇਕ ਨੋਡਲ ਅਫ਼ਸਰ ਸਵੀਪ ਸਤਵੀਰ ਸਿੰਘ ਗਿੱਲ ਵੱਲੋਂ ਕੀਤਾ ਗਿਆ।
ਇਸ ਮੌਕੇ ਪ੍ਰੋ ਅਨਟਾਲ ਨੇ ਆਨਲਾਈਨ ਵਿਧੀ ਰਾਹੀਂ ਵੋਟਾਂ ਬਣਾਉਣ, ਵੋਟਰ ਸਾਖਰਤਾ ਕਲੱਬਾਂ ਅਤੇ ਵੋਟਰ ਹੈਲਪ ਲਾਈਨ ਐਪ ਬਾਰੇ ਵੀ ਜਾਣਕਾਰੀ ਦਿੱਤੀ। ਜ਼ਿਲ੍ਹਾ ਚੋਣ ਆਈਕਨ ਅਤੇ ਲੋਕ ਗਾਇਕ ਉਜਾਗਰ ਅਨਟਾਲ ਵੱਲੋਂ ਵੀ ਸਮੂਹ ਨੌਜਵਾਨਾਂ  ਜਿਨ੍ਹਾਂ ਦੀ ਉਮਰ 01:01:2022 ਨੂੰ 18 ਸਾਲ ਦੀ ਹੋ ਗਈ ਹੈ ਨੂੰ ਨਵੰਬਰ ਮਹੀਨੇ ਹੋਣ ਵਾਲੀ ਵਿਸ਼ੇਸ਼ ਵੋਟਰ ਪੰਜੀਕਰਣ ਮੁਹਿੰਮ ਵਿਚ ਸ਼ਾਮਲ ਹੋਕੇ ਵੋਟ ਬਣਵਾਉਣ ਦੀ ਅਪੀਲ ਕੀਤੀ ਗਈ।
ਕੈਪਸ਼ਨ: ਸਵੀਪ ਟੀਮ ਵੋਟਾਂ ਬਣਾਉਣ ਤੇ ਵੋਟ ’ਚ ਸੁਧਾਈ ਸਬੰਧੀ ਲੋਕਾਂ ਨੂੰ ਜਾਗਰੂਕ ਕਰਦੀ ਹੋਈ।