ਵੋਟਰ ਸ਼ਨਾਖਤੀ ਕਾਰਡ ਨਾ ਹੋਣ ਦੀ ਸੂਰਤ ਵਿੱਚ ਵੋਟ ਪਾਉਣ ਲਈ ਦਿਖਾਏ ਜਾਣ ਵਾਲੇ ਦਸਤਾਵੇਜ਼ਾਂ ਦੀ ਸੂਚੀ ਜਾਰੀ

KUMAR SAURABH RAJ
ਅਕਾਲ ਅਕੈਡਮੀ ਮਨਾਲ ਵਿਖੇ ਟੀਚਿੰਗ ਸਟਾਫ਼ ਲਈ ਇੰਟਰਵਿਊ ਅੱਜ

Sorry, this news is not available in your requested language. Please see here.

ਪੰਜਾਬ ਵਿਧਾਨ ਸਭਾ ਚੋਣਾਂ – 2022
ਫਾਰਮ 12 ਡੀ ਭਰ ਕੇ ਦੇਣ ਵਾਲੇ ਨਹੀਂ ਪਾ ਸਕਣਗੇ ਪੋਲਿੰਗ ਸਟੇਸ਼ਨ ’ਤੇ ਵੋਟ
ਵੋਟਾਂ ਪਾਉਣ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ
ਕੋਵਿਡ ਲੱਛਣਾਂ ਵਾਲੇ ਵੋਟਰ ਅਖੀਰਲਾ ਇਕ ਘੰਟਾ ਪਾ ਸਕਣਗੇ ਵੋਟ
ਜ਼ਿਲਾ ਚੋਣ ਅਫਸਰ ਵੱਲੋਂ ਵੋਟਰਾਂ ਨੂੰ ਕੋਵਿਡ ਇਹਤਿਆਤਾਂ ਦੀ ਵਰਤੋਂ ਦੀ ਅਪੀਲ

ਬਰਨਾਲਾ, 19 ਫਰਵਰੀ 2022

ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ-2022 ਲਈ ਵੋਟਾਂ ਮਿਤੀ 20 ਫਰਵਰੀ 2022 ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ।

ਹੋਰ ਪੜ੍ਹੋ :-ਰਿਟਰਨਿੰਗ ਅਫਸਰ ਵੱਲੋਂ ਕਾਰਵਾਈ, ਸ਼ਰਾਬ ਦਾ ਠੇਕਾ ਸੀਲ, ਕੇਸ ਦਰਜ

ਉਨਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੋਟਰ ਕੋਲ ਵੋਟ ਪਾਉਣ ਸਮੇਂ ਆਪਣਾ ਐਪਿਕ ਵੋਟਰ ਸ਼ਨਾਖਤੀ ਕਾਰਡ ਨਹੀਂ ਹੈ ਤਾਂ ਉਹ ਵੋਟਰ ਹੋਰ ਦਸਤਾਵੇਜ਼ ਜਿਵੇਂ ਕਿ ਪਾਸਪੋਰਟ, ਪੈਨਸ਼ਨ ਕਾਰਡ, ਯੂ.ਡੀ.ਆਈ.ਡੀ, ਪਾਸਬੁਕ, ਮਗਨਰੇਗਾ ਕਾਰਡ, ਡਰਾਈਵਿੰਗ ਲਾਇਸੈਂਸ, ਸਰਵਿਸ ਆਈ ਕਾਰਡ, ਆਫੀਸ਼ੀਅਲ ਆਈ.ਡੀ ਕਾਰਡ, ਆਧਾਰ ਕਾਰਡ, ਪੈਨ ਕਾਰਡ, ਹੈਲਥ ਇਨਸ਼ੋਰੈਂਸ ਕਾਰਡ ਤੇ ਸਮਾਰਟ ਕਾਰਡ ਸਬੰਧਤ ਅਮਲੇ ਨੂੰ ਦਿਖਾ ਕੇ ਆਪਣੀ ਵੋਟ ਪਾ ਸਕਦੇ ਹਨ।

ਇਸ ਤੋਂ ਇਲਾਵਾ ਜਿਨਾਂ ਪੀਡਬਲਿਊਡੀ ਅਤੇ 80+ ਉਮਰ ਵਾਲੇ ਵੋਟਰਾਂ ਵੱਲੋਂ ਘਰ ਵਿੱਚ ਰਹਿ ਕੇ ਵੋਟ ਪਾਉਣ ਸਬੰਧੀ ਫਾਰਮ ਨੰਬਰ 12 ਡੀ ਭਰ ਕੇ ਦਿੱਤਾ ਗਿਆ ਸੀ, ਉਹ 20 ਫਰਵਰੀ 2022 ਨੂੰ ਪੋਲਿੰਗ ਸਟੇਸ਼ਨ ’ਤੇ ਵੋਟ ਨਹੀਂ ਪਾ ਸਕਣਗੇ।

ਜ਼ਿਲਾ ਚੋਣ ਅਫਸਰ ਨੇ ਕਿਹਾ ਕਿ ਜੇਕਰ ਵੋਟਰ ਆਪਣੀ ਵੋਟ ਦੀ ਵਰਤੋਂ ਕਰਨ ਲਈ ਇਨਾਂ ਵਿੱਚੋਂ ਕੋਈ ਵੀ ਸ਼ਨਾਖਤੀ ਕਾਰਡ ਨਾਲ ਆਪਣੀ ਪ੍ਰਮਾਣਿਤ ਵੋਟਰ ਸਲਿੱਪ ਲੈ ਕੇ ਆਉਣ ਤਾਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਂ ਲੱਭਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਹ ਆਪਣੀ ਵੋਟ ਦੀ ਸੁਤੰਤਰਤਾ ਨਾਲ ਵਰਤੋਂ ਕਰਨ ਵਿੱਚ ਵੀ ਸਹਾਈ ਸਿੱਧ ਹੋਵੇਗਾ।

ਉਨਾਂ ਕਿਹਾ ਕਿ ਵੋਟਰ ਸਲਿੱਪਾਂ ਪਹਿਲਾਂ ਹੀ ਤਿਆਰ ਕੀਤੀਆਂ ਜਾ ਚੁੱਕੀਆਂ ਹਨ ਤਾਂ ਜੋ ਵੋਟਰ ਜਾਗਰੂਕਤਾ ਲਈ ਇਸ ਦੀ ਵਰਤੋਂ ਕੀਤੀ ਜਾ ਸਕੇ। ਉਨਾਂ ਸਪੱਸ਼ਟ ਕੀਤਾ ਕਿ ਫੋਟੋ ਵੋਟਰ ਸਲਿੱਪ ਨੂੰ ਵੋਟਿੰਗ ਲਈ ਪਛਾਣ ਪੱਤਰ ਵਜੋਂ ਸਵੀਕਾਰ ਨਹੀਂ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਉਨਾਂ ਕਿਹਾ ਕਿ ਕੋਵਿਡ ਲੱਛਣਾ ਵਾਲੇ ਵੋਟਰ ਆਪਣੀ ਵੋਟ ਅਖੀਰਲੇ ਇਕ ਘੰਟੇ ਜਿਵੇਂ ਸ਼ਾਮ 5 ਵਜੇ ਤੋਂ ਸ਼ਾਮ 6 ਵਜੇ ਤੱਕ ਪਾ ਸਕਣਗੇ। ਇਸ ਮੌਕੇ ਉਨਾਂ ਸਾਰੇ ਵੋਟਰਾਂ ਨੂੰ ਕੋਵਿਡ ਤੋਂ ਬਚਾਅ ਲਈ ਇਹਤਿਆਤਾਂ ਜਿਵੇਂ ਮਾਸਕ ਆਦਿ ਦੀ ਵਰਤੋਂ ਕਰਨ ਦੀ ਅਪੀਲ ਕੀਤੀ।