ਅਬੋਹਰ, ਫਾਜਿ਼ਲਕਾ, 10 ਅਗਸਤ :-
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਕਾਰਜਕਾਰੀ ਇੰਜੀਨੀਅਰ ਅੰਮ੍ਰਿਤਦੀਪ ਸਿੰਘ ਭੱਠਲ ਦੀ ਯੋਗ ਅਗਵਾਈ ਵਿਚ ਜਲ ਜੀਵਨ ਮਿਸ਼ਨ ਤਹਿਤ ਵੱਖ ਵੱਖ ਪਿੰਡਾਂ ਵਿਚ ਹਰ ਘਰ ਜਲ ਉਤਸਵ ਤੇ ਹਰ ਘਰ ਤਿਰੰਗਾ ਪ੍ਰੋਗਰਾਮ ਧੂਮਧਾਮ ਨਾਲ ਮਨਾਇਆ ਗਿਆ। ਇਸ ਤਹਿਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਪਿੰਡ ਖਾਟਵਾਂ, ਢਾਣੀ ਨਾਈਆਂ ਵਾਲੀ ਤੇ ਅਮਰਪੁਰਾ ਵਿਖੇ ਪ੍ਰੋਗਰਾਮ ਕਰਵਾਏ ਗਏ।
ਇਸ ਦੌਰਾਨ ਖਾਟਵਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਹੋਏ ਪ੍ਰੋਗਰਾਮ ਦੌਰਾਨ ਬੱਚਿਆਂ ਵੱਲੋਂ ਵੱਖ ਵੱਖ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਇਸ ਦੌਰਾਨ ਬੱਚਿਆਂ ਨੇ ਡਾਂਸ, ਗੀਤ ਪੇਸ਼ ਕੀਤੇ। ਵਿਭਾਗ ਵੱਲੋਂ ਆਈ ਈ ਸੀ ਸੁਖਜਿੰਦਰ ਸਿੰਘ ਢਿੱਲੋਂ, ਬੀਆਰਸੀ ਵਰਿੰਦਰ ਸਿੰਘ ਤੇ ਬੀਆਰਸੀ ਅਮਰਜੀਤ ਸਿੰਘ ਵੱਲੋਂ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵਿਭਾਗ ਨਾਲ ਸਬੰਧਤ ਵੱਖ ਵੱਖ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਹਰ ਘਰ ਪਾਣੀ ਦੇ ਕੁਨੈਕਸ਼ਨ ਦਿੱਤੇ ਗਏ ਹਨ ਜਿੱਥੇ ਲੋਕਾਂ ਨੂੰ ਸਾਫ ਸੁਥਰਾ ਪਾਣੀ ਉਪਲੱਬਧ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਪਾਣੀ ਦੀ ਉਚਿਤ ਵਰਤੋਂ ਕਰਨ ਤੇ ਪਾਣੀ ਦੀ ਬਰਬਾਦੀ ਰੋਕਣ ਲਈ ਜਾਗਰੂਕ ਕੀਤਾ ਤੇ ਨਾਲ ਹੀ ਹਰ ਘਰ ਤਿਰੰਗਾ ਲਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸੂਬੇ ਭਰ ਵਿੱਚ 12 ਅਗਸਤ ਤੱਕ ਹਰ ਘਰ ਜਲ ਉਤਸਵ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਵੱਖ ਵੱਖ ਗਤੀਵਿਧੀਆਂ ਹੋ ਰਹੀਆਂ ਹਨ। ਇਸ ਦੌਰਾਨ ਸਕੂਲ ਮੁਖੀ ਕਰਮਜੀਤ ਕੌਰ ਤੇ ਸਟਾਫ਼ ਮੈਂਬਰਾਂ ਵੱਲੋਂ ਵੀ ਬੱਚਿਆਂ ਨਾਲ ਵਿਚਾਰਾਂ ਦੀ ਸਾਂਝ ਪਾਈ ਗਈ ।ਇਸ ਮੌਕੇ ਹੋਣਹਾਰ ਬੱਚਿਆਂ ਨੂੰ ਵਿਭਾਗ ਵੱਲੋਂ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਅਮਨਦੀਪ ਕੌਰ, ਪ੍ਰਮੋਦ ਕੁਮਾਰ, ਟੇਕ ਚੰਦ, ਅਨੀਤਾ ਰਾਣੀ ਤੇ ਹੋਰ ਵੀ ਸਟਾਫ਼ ਮੈਂਬਰ ਤੇ ਆਂਗਣਵਾੜੀ ਵਰਕਰਾਂ ਹਾਜ਼ਰ ਸਨ

हिंदी






