ਪੰਜਾਬ ਵਿਧਾਨ ਸਭਾ ਚੋਣਾ 2022 ਲਈ ‘ਆਪ’ ਦੇ 117 ਉਮੀਦਵਾਰਾਂ ਦੀ ਸੂਚੀ ਮੁਕੰਮਲ
ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਜਾਰੀ ਕੀਤੀ ਬਾਰਵੀਂ ਸੂਚੀ
ਚੰਡੀਗੜ੍ਹ, 21 ਜਨਵਰੀ 2022
ਆਮ ਆਦਮੀ ਪਾਰਟੀ (ਆਪ) ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ ਲਈ ਆਪਣੇ ਸਾਰੇ 117 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਅੱਜ ਆਪਣੇ ਬਾਕੀ ਰਹਿੰਦੇ ਚਾਰ ਉਮੀਦਵਾਰਾਂ ਦੀ ਬਾਰਵੀਂ ਸੂਚੀ ਜਾਰੀ ਕੀਤੀ, ਜਿਸ ਨਾਲ ‘ਆਪ’ ਦੇ ਉਮੀਦਵਾਰਾਂ ਦੀ ਗਿਣਤੀ 117 ਹੋ ਗਈ ਹੈ।
ਹੋਰ ਪੜ੍ਹੋ :-ਸੀ.ਜੇ.ਐਮ-ਕਮ-ਸਕੱਤਰ, ਮਾਨਵ ਵੱਲੋਂ ਗੂੰਗੇ ਅਤੇ ਬੋਲੇ ਬੱਚਿਆਂ ਦੇ ਸਕੂਲਾਂ ਦਾ ਅਚਨਚੇਤ ਦੌਰਾ
ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ, ਸੂਬਾ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਦੇ ਦਸਤਖਤਾਂ ਹੇਠ ਜਾਰੀ ਸੂਚੀ ਅਨੁਸਾਰ ਵਿਧਾਨ ਸਭਾ ਹਲਕਾ ਸੁਜਾਨਪੁਰ ਤੋਂ ਅਮਿਤਾ ਸਿੰਘ ਮੰਟੋ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਜਦੋਂ ਕਿ ਖਡੂਰ ਸਾਹਿਬ ਤੋਂ ਮਨਜਿੰਦਰ ਸਿੰਘ ਲਾਲਪੁਰਾ, ਹਲਕਾ ਦਾਖਾ ਤੋਂ ਕੇ.ਐਨ.ਐਸ. ਕੰਗ ਅਤੇ ਲਹਿਰਾ ਤੋਂ ਬਰਿੰਦਰ ਕੁਮਾਰ ਗੋਇਲ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।

English






