ਨੌਜਵਾਨਾਂ ਲਈ ਅੱਜ 4 ਕੈਂਪ ਕੀਤੇ ਆਯੋਜਿਤ
ਪੀ.ਵਾਈ.ਡੀ.ਬੀ ਵੱਲੋਂ ਅੱਜ ਤੱਕ 48 ਸਪੈਸ਼ਲ ਕੈਂਪ ਕੀਤੇ ਗਏ ਆਯੋਜਿਤ
ਲੁਧਿਆਣਾ, 24 ਮਈ,2021 ਪੰਜਾਬ ਯੁਵਾ ਵਿਕਾਸ ਬੋਰਡ (ਪੀ.ਵਾਈ.ਡੀ.ਬੀ) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਕਿ ਪੀ.ਵਾਈ.ਡੀ.ਬੀ. ਨਾਲ ਜੁੜੇ ਯੂਥ ਕਲੱਬ ਕੋਵਿਡ-19 ਟੀਕਾਕਰਨ ਮੁਹਿੰਮ ਨੂੰ{ੰ ਇੱਕ ਜਨਤਕ ਲਹਿਰ ਬਣਾਉਣ ਲਈ ਸਖਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੀ.ਵਾਈ.ਡੀ.ਬੀ. ਵੱਲੋਂ ਸੂਬੇ ਭਰ ਵਿੱਚ ਯੂਥ ਕਲੱਬਾਂ ਦੇ ਮੈਂਬਰਾਂ ਅਤੇ ਪੰਜਾਬੀ ਨੌਜਵਾਨਾਂ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁੰਡੀਆਂ, ਜੀ.ਟੀ. ਰੋਡ ਨੰਦਪੁਰ, ਮਾਡਲ ਟਾਊਨ ਐਕਸਟੈਂਸ਼ਨ ਵਿਚ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਅਤੇ ਸਰਕਾਰੀ ਕਾਲਜ (ਲੜਕੀਆਂ) ਲੁਧਿਆਣਾ ਵਿਖੇ ਅਜਿਹੇ 4 ਕੈਂਪਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੀ.ਵਾਈ.ਡੀ.ਬੀ. ਵੱਲੋਂ ਪੰਜਾਬ ਭਰ ਵਿੱਚ ਅੱਜ ਤੱਕ ਕੁੱਲ 48 ਅਜਿਹੇ ਕੈਂਪ ਲਗਾਏ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬੀ ਨੌਜਵਾਨਾਂ ਨੂੰ ਟੀਕਾਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਨਾਲ ਜੁੜੇ ਯੂਥ ਕਲੱਬ ਕੋਵਿਡ-19 ਖ਼ਿਲਾਫ਼ ਲੜਾਈ ਵਿਚ ਅਹਿਮ ਭੂਮਿਕਾ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਬੋਰਡ ਨਾਲ ਜੁੜੇ ਸਾਰੇ ਯੂਥ ਕਲੱਬਾਂ ਨੂੰ ਆਪਣੇ-ਆਪਣੇ ਪਿੰਡਾਂ ਦੇ ਵਸਨੀਕਾਂ ਨੂੰ ਵੱਡੀ ਗਿਣਤੀ ਵਿੱਚ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਉਹ ਰਾਜ ਭਰ ਦੇ ਸਾਰੇ ਪੀ.ਵਾਈ.ਡੀ.ਬੀ. ਮੈਂਬਰਾਂ ਅਤੇ ਯੂਥ ਕਲੱਬਾਂ ਨੂੰ ਆਪੋ ਆਪਣੇ ਖੇਤਰਾਂ ਵਿੱਚ ਅਜਿਹੇ ਕੈਂਪ ਲਗਾਉਣ ਲਈ ਪ੍ਰੇਰਿਤ ਕਰ ਰਹੇ ਹਨ ਤਾਂ ਜੋ ਅਸੀਂ ਆਪਣੇ ਸਮਾਜ ਵਿੱਚੋਂ ਇਸ ਕੋਰੋਨਾ ਮਹਾਂਮਾਰੀ ਦਾ ਪੂਰੀ ਤਰ੍ਹਾਂ ਖਾਤਮਾ ਕਰ ਸਕੀਏ।
ਕੈਪਟਨ ਅਮਰਿੰਦਰ ਸਿੰਘ ਨਾਲ ਦੀ ਅਗਵਾਈ ਵਾਲੀ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਦਿਆਂ, ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਦੀ ਪ੍ਰਧਾਨਗੀ ਹੇਠ ਪੀ.ਵਾਈ.ਡੀ.ਬੀ. ਸਾਰੇ ਨੌਜਵਾਨਾਂ ਨੂੰ ਪ੍ਰੇਰਿਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇੱਥੌਂ ਤੱਕ ਐਲਾਨ ਕੀਤਾ ਹੈ ਕਿ ਜਿਹੜੇ ਪਿੰਡਾਂ ਨੂੰ 100 ਫੀਸਦ ਟੀਕਾਕਰਣ ਪ੍ਰਾਪਤ ਕਰਦੇ ਹਨ, ਉਨ੍ਹਾਂ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਮੁਹੱਈਆ ਕਰਵਾਈ ਜਾਵੇਗੀ।
ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਰਾਜ ਦੇ ਸਮੂਹ ਨੌਜਵਾਨ ਆਪਣੇ ਆਪ ਨੂੰ ਟੀਕਾ ਲਗਵਾਉਣ ਲਈ ਅੱਗੇ ਆਰ ਰਹੇ ਹਨ। ਉਨ੍ਹਾਂ ਕਿਹਾ ਕਿ ਪੀ.ਵਾਈ.ਡੀ.ਬੀ. ਸਾਰੇ ਯੋਗ ਲੋਕਾਂ ਨੂੰ ਕੋਵਿਡ-19 ਟੀਕੇ ਦੀ ਖੁਰਾਕ ਦਿਵਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ ਅਤੇ ਪੀ.ਵਾਈ.ਡੀ.ਬੀ. ਜਲਦ ਤੋਂ ਜਲਦ ਯੋਗ ਲੋਕਾਂ ਕਵਰੇਜ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ।
ਚੇਅਰਮੈਨ ਨੇ ਕਿਹਾ ਕਿ ਸਿਰਫ ਤੇਜ਼ ਟੀਕਾਕਰਨ ਮੁਹਿੰਮ ਇਸ ਮਹਾਂਮਾਰੀ ਨੂੰ ਰੋਕਣ ਵਿੱਚ ਸਹਾਇਤਾ ਕਰ ਸਕਦੀ ਹੈ ਜਿਸ ਦੇ ਨਤੀਜੇ ਵਜੋਂ ਇਸ ਬਿਮਾਰੀ ਦੀ ਪਸਾਰ ਲੜੀ ਨੂੰ ਤੋੜਿਆ ਜਾਵੇਗਾ।

English






